national education policy conference: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਨਵੀਂ ਸਿੱਖਿਆ ਨੀਤੀ ‘ਤੇ ਆਯੋਜਤ ਰਾਜਪਾਲਾਂ ਦੇ ਸੰਮੇਲਨ ਵਿੱਚ ਸ਼ਿਰਕਤ ਕੀਤੀ ਹੈ। ਪਿੱਛਲੇ ਦਿਨੀਂ ਸਰਕਾਰ ਦੁਆਰਾ ਇੱਕ ਨਵੀਂ ਸਿੱਖਿਆ ਨੀਤੀ ਦਾ ਐਲਾਨ ਕੀਤਾ ਗਿਆ ਸੀ, ਜਿਸ ‘ਤੇ ਅਜੇ ਵੀ ਮੰਥਨ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੇ ਉਦੇਸ਼ਾਂ ਨੂੰ ਸਿੱਖਿਆ ਨੀਤੀ ਅਤੇ ਪ੍ਰਣਾਲੀ ਰਾਹੀਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖਿਆ ਨੀਤੀ ਵਿੱਚ ਸਰਕਾਰ ਦਾ ਦਖਲ ਘੱਟ ਹੋਣਾ ਚਾਹੀਦਾ ਹੈ। ਨਵੀਂ ਸਿੱਖਿਆ ਨੀਤੀ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲੱਖਾਂ ਲੋਕਾਂ ਨਾਲ ਇਸ ਨੀਤੀ ਨੂੰ ਤਿਆਰ ਕਰਨ ਲਈ ਗੱਲ ਕੀਤੀ ਗਈ ਸੀ, ਜਿਸ ਵਿੱਚ ਵਿਦਿਆਰਥੀ, ਅਧਿਆਪਕ ਅਤੇ ਮਾਪੇ ਸ਼ਾਮਿਲ ਸਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਹਰ ਕੋਈ ਇਸ ਨੀਤੀ ਨੂੰ ਮਹਿਸੂਸ ਕਰ ਰਿਹਾ ਹੈ, ਲੋਕ ਜੋ ਸੁਝਾਅ ਵੇਖਣਾ ਚਾਹੁੰਦੇ ਸਨ, ਉਹ ਦਿਖਾਈ ਦੇ ਰਹੇ ਹਨ। ਹੁਣ ਦੇਸ਼ ਵਿੱਚ ਨਵੀਂ ਸਿੱਖਿਆ ਨੀਤੀ ‘ਤੇ ਗੱਲਬਾਤ ਹੋ ਰਹੀ ਹੈ ਕਿ ਇਸ ਨੂੰ ਦੇਸ਼ ਵਿੱਚ ਕਿਵੇਂ ਲਾਗੂ ਕੀਤਾ ਜਾਵੇ, ਇਹ ਮਹੱਤਵਪੂਰਨ ਹੈ ਕਿਉਂਕਿ ਇਹ 21 ਵੀਂ ਸਦੀ ਦੇ ਭਾਰਤ ਦਾ ਨਿਰਮਾਣ ਕਰਨ ਜਾ ਰਿਹਾ ਹੈ।
ਇਸ ਕਾਨਫਰੰਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਸੀ। ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਮੈਂ ਰਾਸ਼ਟਰੀ ਸਿੱਖਿਆ ਨੀਤੀ 2020 ਅਤੇ ਇਸ ਦੇ ਪਰਿਵਰਤਨਸ਼ੀਲ ਪ੍ਰਭਾਵ ਬਾਰੇ 7 ਸਤੰਬਰ ਨੂੰ ਸਵੇਰੇ 10:30 ਵਜੇ ਰਾਸ਼ਟਰਪਤੀ, ਰਾਜਪਾਲਾਂ ਅਤੇ ਯੂਨੀਵਰਸਿਟੀਆਂ ਦੇ ਉਪ ਕੁਲਪਤੀਆ ਨਾਲ ਇੱਕ ਸੰਮੇਲਨ ਵਿੱਚ ਸ਼ਾਮਿਲ ਹੋਵਾਂਗਾ। ਇਸ ਕਾਨਫਰੰਸ ਦਾ ਨਤੀਜਾ ਭਾਰਤ ਨੂੰ ਗਿਆਨ ਦਾ ਕੇਂਦਰ ਬਣਾਉਣ ਦੇ ਸਾਡੇ ਯਤਨਾਂ ਨੂੰ ਮਜ਼ਬੂਤ ਕਰੇਗਾ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਤੋਂ ਇਲਾਵਾ ਸਿੱਖਿਆ ਮੰਤਰੀਆਂ, ਅਧਿਕਾਰੀਆਂ, ਯੂਨੀਵਰਸਿਟੀਆਂ ਦੇ ਉਪ ਕੁਲਪਤੀ ਅਤੇ ਹੋਰਾਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ। ਦੱਸ ਦੇਈਏ ਕਿ 34 ਸਾਲਾਂ ਬਾਅਦ ਮੋਦੀ ਸਰਕਾਰ ਵੱਲੋਂ ਦੇਸ਼ ਦੀ ਨਵੀਂ ਸਿੱਖਿਆ ਨੀਤੀ ਪੇਸ਼ ਕੀਤੀ ਗਈ ਹੈ। ਇੱਕ ਕਮੇਟੀ ਵੱਲੋਂ ਲੰਮੇ ਮੰਥਨ ਤੋਂ ਬਾਅਦ ਕਈ ਸੁਝਾਅ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਪਾਸ ਕਰ ਦਿੱਤਾ ਗਿਆ। ਇਸਦੇ ਤਹਿਤ ਮੁੱਢਲੇ ਸਮੇਂ ਵਿੱਚ ਵੱਡੇ ਫੈਸਲੇ ਲਏ ਗਏ ਹਨ, ਜਿਵੇਂ ਬੱਚਿਆਂ ਨੂੰ ਵਿਹਾਰਕ ਸਿਖਿਆ ਦੇ ਕੇ ਪੜ੍ਹਾਉਣਾ, ਉੱਚ ਸਿੱਖਿਆ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ।