panbus director gurmeet kaur resigns: ਗੁਰਦਾਸਪੁਰ: ਗੁਰਮੀਤ ਕੌਰ, ਜੋ ਕਿ 2018 ਵਿੱਚ ਪੰਜਾਬ ਪਨਬਸ ਦੀ ਡਾਇਰੈਕਟਰ ਚੁਣੇ ਗਏ ਸੀ, ਲੋਕ ਭਲਾਈ ਨੀਤੀਆਂ ਅਤੇ ਮੋਦੀ ਸਰਕਾਰ ਦੇ ਇਤਿਹਾਸਕ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ, ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਉਹ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਏ। ਗਿੱਲ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰੇਕ ਨੇਤਾ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਗੁਰਮੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਿੱਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ‘ਚ ਸੇਵਾ ਕਰ ਰਿਹਾ ਹੈ ਪਰ ਉਹ ਕਾਂਗਰਸ ਦੀਆਂ ਨੀਤੀਆਂ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੁਨੀਆ ਵਿੱਚ ਭਾਰਤ ਦੀ ਇੱਕ ਵੱਖਰੀ ਪਹਿਚਾਣ ਬਣਾਈ ਹੈ, ਇਸ ਲਈ ਹੁਣ ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ।






















