PM Calls All-Party Meet: ਲੱਦਾਖ ਵਿੱਚ ਭਾਰਤ ਅਤੇ ਚੀਨ ਵਿਚਾਲੇ ਤਣਾਅ ਜਾਰੀ ਹੈ। ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ ਹਿੰਸਕ ਝੜਪ ਹੋਈ ਹੈ। ਹੁਣ ਪ੍ਰਧਾਨ ਮੰਤਰੀ ਮੋਦੀ ਨੇ 19 ਜੂਨ ਨੂੰ ਸ਼ਾਮ 5 ਵਜੇ ਸਰਬ ਪਾਰਟੀ ਬੈਠਕ ਸੱਦੀ ਹੈ। ਇਸ ਬੈਠਕ ਵਿੱਚ ਭਾਰਤ-ਚੀਨ ਸਰਹੱਦੀ ਵਿਵਾਦ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪੀਐਮ ਮੋਦੀ 21 ਜੂਨ ਨੂੰ ਕੌਮਾਂਤਰੀ ਯੋਗਾ ਦਿਵਸ ਦੇ ਮੌਕੇ ‘ਤੇ ਦੇਸ਼ ਨੂੰ ਸੰਬੋਧਨ ਕਰਨਗੇ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤ–ਚੀਨ ਝੜਪ ਮਾਮਲੇ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ, “ਅਸੀਂ ਸੈਨਿਕਾਂ ਦੀ ਕੁਰਬਾਨੀ ਨੂੰ ਨਹੀਂ ਭੁੱਲਾਂਗੇ। ਪੂਰਾ ਦੇਸ਼ ਸ਼ਹੀਦ ਫੌਜੀਆਂ ਦੇ ਨਾਲ ਖੜ੍ਹਾ ਹੈ।” ਰੱਖਿਆ ਮੰਤਰੀ ਨੇ ਟਵੀਟ ਕੀਤਾ, “ਸੈਨਿਕਾਂ ਦੀ ਸ਼ਹਾਦਤ ਪ੍ਰੇਸ਼ਾਨ ਕਰਨ ਵਾਲੀ ਅਤੇ ਦੁਖਦਾਈ ਹੈ। ਸਾਡੇ ਸੈਨਿਕਾਂ ਨੇ ਅਥਾਹ ਬਹਾਦਰੀ ਦਿਖਾਈ ਹੈ ਅਤੇ ਦੇਸ਼ ਲਈ ਸ਼ਹੀਦ ਹੋਏ ਹਨ। ਦੇਸ਼ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਕਦੇ ਨਹੀਂ ਭੁੱਲੇਗਾ। ਪੂਰਾ ਦੇਸ਼ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ।”