PM Modi convenes allparty meeting: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਜ ਸਰਬ ਪਾਰਟੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਦੇਸ਼ ਵਿੱਚ ਚੱਲ ਰਹੇ ਕੋਰੋਨਾ ਵਾਇਰਸ ਸੰਕਟ ਅਤੇ ਆਉਣ ਵਾਲੇ ਸਮੇਂ ਵਿੱਚ ਟੀਕੇ ਦੀ ਵੰਡ ਬਾਰੇ ਵਿਚਾਰ ਵਟਾਂਦਰੇ ਹੋ ਰਹੇ ਹਨ। ਦੱਸ ਦੇਈਏ ਕਿ ਪਿੱਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਮਾਮਲਿਆਂ ਵਿੱਚ ਤੇਜ਼ੀ ਨਾਲ ਹੋਏ ਵਾਧੇ ਦੇ ਮੱਦੇਨਜ਼ਰ ਕਈ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ ਸੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ ਸਾਨੂੰ ਉਮੀਦ ਹੈ ਕਿ ਅੱਜ ਸਰਬ ਪਾਰਟੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸਪੱਸ਼ਟ ਕਰਨਗੇ ਕਿ ਹਰ ਭਾਰਤੀ ਨੂੰ ਮੁਫਤ ਕੋਰੋਨਾ ਟੀਕਾ ਕਦੋਂ ਤੱਕ ਦਿੱਤਾ ਜਾਵੇਗਾ।
ਇਹ ਸਰਬ ਪਾਰਟੀ ਬੈਠਕ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਵੱਡੀ ਗਿਣਤੀ ਵਿੱਚ ਕਿਸਾਨ ਪਿੱਛਲੇ 8 ਦਿਨਾਂ ਤੋਂ ਦਿੱਲੀ ਸਰਹੱਦ ‘ਤੇ 3 ਖੇਤੀਬਾੜੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ, ਮੀਟਿੰਗ ਵਿੱਚ ਕੋਰੋਨਾ ਟੀਕੇ ਦੀ ਯੋਜਨਾ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਣਾ ਹੈ। ਜੇ ਅਸੀਂ ਪੂਰੇ ਦੇਸ਼ ਦੀ ਗੱਲ ਕਰੀਏ ਤਾਂ ਕੁੱਲ ਕੇਸਾਂ ਦੀ ਗਿਣਤੀ 95 ਲੱਖ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 1.40 ਲੱਖ ਦੇ ਨੇੜੇ ਹੈ।