pm modi coronavirus vaccine: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸ਼ਾਮ 4 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਹਰ ਕੋਈ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਇੰਤਜ਼ਾਰ ਕਰ ਰਿਹਾ ਹੈ, ਇਸ ਤੋਂ ਪਹਿਲਾਂ ਪੀ.ਐੱਮ ਮੋਦੀ ਨੇ ਕੋਰੋਨਾ ਵਾਇਰਸ ਟੀਕਾ ਬਣਾਉਣ ਲਈ ਅੱਜ ਇੱਕ ਮਹੱਤਵਪੂਰਨ ਬੈਠਕ ਕੀਤੀ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਟੀਕਾ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਬਹੁਤ ਸਾਰੀਆਂ ਏਜੰਸੀਆਂ ਇਸ ਵਿੱਚ ਲੱਗੀਆਂ ਹੋਈਆਂ ਹਨ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੁੱਦੇ ‘ਤੇ ਇੱਕ ਉੱਚ ਪੱਧਰੀ ਬੈਠਕ ਕੀਤੀ ਹੈ, ਜਿਸ ਵਿੱਚ ਦੇਸ਼ ਦੇ ਕਈ ਵੱਡੇ ਅਧਿਕਾਰੀਆਂ ਅਤੇ ਵਿਗਿਆਨੀਆਂ ਨੇ ਹਿੱਸਾ ਲਿਆ। ਦੱਸ ਦੇਈਏ ਕਿ ਭਾਰਤ ਸਰਕਾਰ ਦੀ ਸਹਾਇਤਾ ਨਾਲ ਟੀਕਾ ਬਣਾਉਣ ਅਤੇ ਖੋਜ ਕਰਨ ਦਾ ਕੰਮ ਚੱਲ ਰਿਹਾ ਹੈ। ਹਾਲ ਹੀ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਖੋਜ ਲਈ ਪ੍ਰਧਾਨ ਮੰਤਰੀ ਕੇਅਰਜ਼ ਤੋਂ ਕੁੱਝ ਫੰਡ ਦਿੱਤੇ ਸਨ। ਇਸ ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਨੇ ਅਧਿਕਾਰੀਆਂ ਨੂੰ ਤਕਨਾਲੋਜੀ ਦਾ ਸਹਾਰਾ ਲੈਂਦੇ ਹੋਏ ਸਮੇਂ ‘ਤੇ ਟੀਕਾ ਬਣਾਉਣ ਲਈ ਤੇ ਇਸ ਤੋਂ ਇਲਾਵਾ, ਕਿਹਾ ਕੇ ਤਿਆਰੀ ਕਰੋ ਕਿ ਵੱਡੀ ਗਿਣਤੀ ‘ਚ ਟੀਕੇ ਕਿਵੇਂ ਬਣਾਏ ਜਾਣਗੇ।
ਮਹੱਤਵਪੂਰਣ ਗੱਲ ਇਹ ਹੈ ਕਿ ਪਿੱਛਲੇ ਦਿਨੀਂ ਕੋਰੋਨਾ ਟੀਕੇ ਬਾਰੇ ਇੱਕ ਚੰਗੀ ਖ਼ਬਰ ਮਿਲੀ ਸੀ। ਭਾਰਤ ‘ਚ ਕੋਵਿਡ -19 ਦਾ ਪਹਿਲਾ ਟੀਕਾ ਤਿਆਰ ਕੀਤਾ ਗਿਆ ਹੈ। ਇਹ ਭਾਰਤ ਬਾਇਓਟੈਕ ਦੁਆਰਾ ਬਣਾਇਆ ਗਿਆ ਹੈ। ਚੰਗੀ ਖ਼ਬਰ ਇਹ ਹੈ ਕਿ ਇਸ ਟੀਕੇ ਨੂੰ ਮਨੁੱਖਾਂ ‘ਤੇ ਅਜਮਾਉਣ ਦੀ ਆਗਿਆ ਦਿੱਤੀ ਗਈ ਹੈ। ਭਾਰਤ ਬਾਇਓਟੈਕ ਨੂੰ ਇਹ ਆਗਿਆ ਸੋਮਵਾਰ ਨੂੰ ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ ਦਿੱਤੀ ਹੈ। ਇਹ ਕੰਪਨੀ ਹੁਣ ਜੁਲਾਈ ਤੋਂ ਮਨੁੱਖੀ ਅਜ਼ਮਾਇਸ਼ਾਂ ਦੀ ਸ਼ੁਰੂਆਤ ਕਰੇਗੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਭਾਵਾਂ ਬਾਰੇ ਫੈਸਲਾ ਲਿਆ ਜਾਵੇਗਾ। ਜੇ ਅਸੀਂ ਦੇਸ਼ ‘ਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਵੇਖੀਏ, ਤਾਂ ਅੰਕੜੇ ਤੇਜ਼ੀ ਨਾਲ ਵੱਧ ਰਹੇ ਹਨ। ਮੰਗਲਵਾਰ ਤੱਕ ਦੇਸ਼ ‘ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ ਸਾਢੇ ਪੰਜ ਲੱਖ ਨੂੰ ਪਾਰ ਕਰ ਗਈ ਹੈ, ਜਦਕਿ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 17 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ। ਇਸ ਸੰਕਟ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਨੂੰ ਸੰਬੋਧਨ ਕਰਨਗੇ। ਹਰੇਕ ਦੀ ਨਜ਼ਰ ਸ਼ਾਮ ਨੂੰ ਚਾਰ ਵਜੇ ਹੋਣ ਵਾਲੇ ਇਸ ਸੰਬੋਧਨ ‘ਤੇ ਹੈ। ਜ਼ਿਕਰਯੋਗ ਹੈ ਕਿ ਸਰਕਾਰ ਦੁਆਰਾ ਕੱਲ੍ਹ ਸਿਰਫ ਅਨਲੌਕ 2 ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।