PM Modi talking to UP street vendors: ਲਖਨਊ: ਦੇਸ਼ ਦੀ ਅਰਥਵਿਵਸਥਾ ਵਿੱਚ ਸਟ੍ਰੀਟ ਵਿਕਰੇਤਾਵਾਂ ਦੀ ਮਹੱਤਵਪੂਰਣ ਭੂਮਿਕਾ ਨੂੰ ਦਰਸਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਇਮਾਨਦਾਰੀ ਦੀ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਰੀਬ ਕਦੇ ਵੀ ਇਮਾਨਦਾਰੀ ਅਤੇ ਸਵੈ-ਮਾਣ ਨਾਲ ਸਮਝੌਤਾ ਨਹੀਂ ਕਰਦਾ ਅਤੇ ਅੱਜ ਪੂਰੀ ਕੌਮ ਉਨ੍ਹਾਂ ਦੀ ਕਿਰਤ ਦਾ ਸਨਮਾਨ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਸਟ੍ਰੀਟ ਵਿਕਰੇਤਾਵਾਂ ਨਾਲ ਪ੍ਰਧਾਨ ਮੰਤਰੀ ਸਵੱਧਿਨੀ ਯੋਜਨਾ ਤਹਿਤ ਲਾਭ ਲੈਣ ਵਾਲੇ ਲੋਕਾਂ ਨਾਲ ਵਰਚੁਅਲ ਮੀਡੀਆ ਰਾਹੀਂ ਗੱਲਬਾਤ ਕਰ ਰਹੇ ਸਨ । ਮੋਦੀ ਨੇ ਕਿਹਾ ਕਿ ਘੱਪਲੇ-ਘੁਟਾਲੇ ਕਰਨ ਵਾਲਿਆਂ ਨੇ ਬੇਈਮਾਨੀ ਦਾ ਸਾਰਾ ਠੀਕਰਾ ਗਰੀਬਾਂ ਦੇ ਸਿਰ ਭੰਨਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਲੋਕਾਂ ਨੇ ਅਜਿਹੀ ਹਵਾ ਪੈਦਾ ਕਰ ਦਿੱਤੀ ਸੀ ਕਿ ਜੇ ਉਹ ਗਰੀਬਾਂ ਨੂੰ ਕਰਜ਼ਾ ਦਿੰਦੇ ਹਨ ਤਾਂ ਪੈਸੇ ਵਾਪਿਸ ਨਹੀਂ ਹੋਣਗੇ, ਪਰ ਉਨ੍ਹਾਂ ਲੋਕਾਂ ਨੂੰ ਇਸ ਦਾ ਜਵਾਬ ਮਿਲ ਗਿਆ ਹੈ। ਜੋ ਬੈਂਕਿੰਗ ਨਾਲ ਜੋੜਨ ਲਈ ਗਰੀਬਾਂ ਦਾ ਮਜ਼ਾਕ ਉਡਾਉਂਦੇ ਸੀ। ਮੋਦੀ ਨੇ ਕਿਹਾ ਕਿ ਗਰੀਬ ਕਦੇ ਵੀ ਇਮਾਨਦਾਰੀ ਅਤੇ ਸਵੈ-ਮਾਣ ਨਾਲ ਸਮਝੌਤਾ ਨਹੀਂ ਕਰਦੇ ਅਤੇ ਗਰੀਬਾਂ ਨੇ ਦੇਸ਼ ਦੇ ਸਾਹਮਣੇ ਆਪਣੀ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਤੁਹਾਡੀ ਕਿਰਤ ਦਾ ਸਨਮਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਏਨੀ ਵੱਡੀ ਆਬਾਦੀ ਵਿੱਚ, ਸਟਰੀਟ ਵਿਕਰੇਤਾ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ ਅਤੇ ਦੇਸ਼ ਦੀ ਅਰਥਵਿਵਸਥਾ ਵਿੱਚ ਵੱਡੀ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉੱਤਰ ਪ੍ਰਦੇਸ਼ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਸਵੱਧਿਨੀ ਯੋਜਨਾ ਵਿੱਚ ਚੋਟੀ ‘ਤੇ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਵਿੱਚ 25 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 12 ਲੱਖ ਤੋਂ ਵੱਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੋਦੀ ਨੇ ਕਿਹਾ ਕਿ ਸਾਢੇ ਛੇ ਲੱਖ ਅਰਜ਼ੀਆਂ ਸਿਰਫ ਉੱਤਰ ਪ੍ਰਦੇਸ਼ ਤੋਂ ਆਈਆਂ ਸਨ, ਜਿਨ੍ਹਾਂ ਵਿੱਚੋਂ ਪੋਣੇ ਚਾਰ ਲੱਖ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨੇ ਇਸ ਯੋਜਨਾ ਦੀ ਸਫਲਤਾ ਲਈ ਬੈਂਕਰਾਂ ਦੀ ਪ੍ਰਸ਼ੰਸਾ ਕੀਤੀ। ਮੋਦੀ ਨੇ ਲਾਭਪਾਤਰੀਆਂ ਨੂੰ ਸਲਾਹ ਦਿੱਤੀ ਅਤੇ ਦੱਸਿਆ ਕਿ ਸਮੇਂ ਸਿਰ ਕਰਜ਼ੇ ਦੀ ਮੁੜ ਅਦਾਇਗੀ ‘ਤੇ ਸੱਤ ਪ੍ਰਤੀਸ਼ਤ ਦੀ ਛੋਟ ਮਿਲੇਗੀ ਅਤੇ 100 ਰੁਪਏ ਪ੍ਰਤੀ ਮਹੀਨਾ ਡਿਜੀਟਲ ਲੈਣ-ਦੇਣ ਵਿੱਚ ਕੈਸ਼ਬੈਕ ਵਜੋਂ ਉਪਲਬਧ ਹੋਵੇਗਾ। ਕੋਰੋਨਾ ਪੀਰੀਅਡ ਵਿੱਚ ਸਾਵਧਾਨ ਰਹਿਣ ਦੀ ਹਦਾਇਤ ਕਰਨ ਦੇ ਨਾਲ, ਉਨ੍ਹਾਂ ਨੇ ਇਹ ਵੀ ਕਿਹਾ ਕਿ ਤੁਹਾਡੇ ਚਿਹਰੇ ‘ਤੇ ਖੁਸ਼ੀ ਦੇਖ ਕੇ ਮੈਨੂੰ ਸੰਤੁਸ਼ਟੀ ਮਿਲਦੀ ਹੈ।