pm modi wishes former pm manmohan singh: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਨਮਦਿਨ ‘ਤੇ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ। ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਦਿੱਗਜ ਨੇਤਾ ਮਨਮੋਹਨ ਸਿੰਘ ਅੱਜ ਆਪਣਾ 88 ਵਾਂ ਜਨਮਦਿਨ ਮਨਾ ਰਹੇ ਹਨ। ਉਹ 2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਟਵੀਟ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੰਦੇ ਹੋਏ ਲਿਖਿਆ, “ਡਾ ਮਨਮੋਹਨ ਸਿੰਘ ਜੀ ਨੂੰ ਜਨਮਦਿਨ ਮੁਬਾਰਕ। ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।”
ਮਨਮੋਹਨ ਸਿੰਘ ਨੇ ਇੱਕ ਭਾਰਤੀ ਅਰਥ ਸ਼ਾਸਤਰੀ ਵਜੋਂ 1982 ਤੋਂ 1985 ਤੱਕ ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਦੇ ਗਵਰਨਰ ਵਜੋਂ ਵੀ ਸੇਵਾਵਾਂ ਨਿਭਾਈਆਂ ਸਨ। ਮਨਮੋਹਨ ਸਿੰਘ ਨੇ 1998 ਤੋਂ 2004 ਤੱਕ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਸੇਵਾ ਨਿਭਾਈ। ਇਸ ਤੋਂ ਬਾਅਦ ਮਨਮੋਹਨ ਸਿੰਘ ਨੇ ਯੂਪੀਏ ਦੀ ਅਗਵਾਈ ਵਿੱਚ ਅਟਲ ਬਿਹਾਰੀ ਵਾਜਪਾਈ ਦੀ ਐਨਡੀਏ ਸਰਕਾਰ ਨੂੰ ਹਰਾਉਣ ਤੋਂ ਬਾਅਦ 2004 ਤੋਂ 2014 ਦੇ ਵਿਚਾਲੇ ਭਾਰਤ ਦੇ 13 ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਇਸ ਸਮੇਂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ।