ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਵਿਚ ਭਾਜਪਾ ਦੇ ਸਾਬਕਾ ਕੌਂਸਲਰ ਅਤੇ ਵੱਖ ਵੱਖ ਅਹੁੱਦਿਆਂ ਤੇ ਰਹੇ ਪ੍ਰਵੀਨ ਚੌਧਰੀ ਨੇ ਅੱਜ ਆਪਣੀ ਰਿਹਾਇਸ਼ ਤੇ ਬਾਕੀ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਕਹਿਕੇ ਅਕਾਲੀ ਦਲ ਦਾ ਪੱਲਾ ਫੜ ਲਿਆ। ਭਾਜਪਾ ਨੂੰ ਛੱਡ ਕੇ ਅਕਾਲੀ ਦਲ ‘ਚ ਆਉਣ ਵਾਲਿਆਂ ਦਾ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਜੋਰਦਾਰ ਸਵਾਗਤ ਕੀਤਾ।
ਇਸ ਮੌਕੇ ਤੇ ਸਰਦਾਰ ਬੱਬੇਹਾਲੀ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ‘ਚ ਸ਼ਾਮਿਲ ਹੋਣ ਵਾਲੇ ਭਾਜਪਾ ਆਗੂ ਪ੍ਰਵੀਨ ਚੋਧਰੀ ਦਾ ਅਤੇ ਉਸਦੇ ਸਾਥੀਆਂ ਦਾ ਅਕਾਲੀ ਦਲ ‘ਚ ਆਉਣ ਤੇ ਸਵਾਗਤ ਕੀਤਾ ਅਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ‘ਚ ਕਿਹਾ ਕਿ ਅਕਾਲੀ ਦਲ ‘ਚ ਜੋ ਵੀ ਮਨ ਮੁਟਾਵ ਚੱਲ ਰਿਹਾ ਹੈ ਉਹ ਟਿਕਟਾਂ ਦੀ ਵੰਡ ਤੋਂ ਬਾਅਦ ਸਭ ਠੀਕ ਹੋ ਜਾਵੇਗਾ। ਇਸ ਮੌਕੇ ਤੇ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਜੁਆਇਨ ਕਰਨ ਵਾਲੇ ਪ੍ਰਵੀਨ ਚੌਧਰੀ ਨੇ ਕਿਹਾ ਕਿ ਮੈਂ ਅੱਜ ਆਪਣੇ ਸਾਥੀਆਂ ਸਮੇਤ ਭਾਜਪਾ ਦੀ ਲੋਕਲ ਲੀਡਰਸ਼ਿਪ ਤੋਂ ਦੁਖੀ ਹੋ ਕੇ ਅਕਾਲੀ ਦਲ ਜੁਆਇਨ ਕੀਤੀ ਹੈ ਅਤੇ ਅੱਜ ਤੋਂ ਮੇਰਾ ਭਾਜਪਾ ਨਾਲ ਕੋਈ ਵੀ ਨਾਤਾ ਨਹੀਂ ਹੈ। ਉਨਾਂ ਕਿਹਾ ਕਿ ਅਕਾਲੀ ਦਲ ਦੇ ਲੀਡਰਾਂ ‘ਚ ਇੱਕ ਖੂਬੀ ਹੈ ਕਿ ਉਹ ਮੁਸੀਬਤ ਆਉਣ ‘ਤੇ ਨਾਲ ਖੜਦੇ ਹਨ।