ram vilas paswan passed away: ਲੋਕ ਜਨਸ਼ਕਤੀ ਪਾਰਟੀ (ਐਲਜੇਪੀ) ਦੇ ਸੰਸਥਾਪਕ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੀ ਵੀਰਵਾਰ ਨੂੰ ਮੌਤ ਹੋ ਗਈ। ਬਿਹਾਰ ਦੇ ਰਾਜਨੀਤਿਕ ਨੇਤਾ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੀ ਲੰਬੀ ਬਿਮਾਰੀ ਤੋਂ ਬਾਅਦ ਬੀਤੀ ਸ਼ਾਮ ਮੌਤ ਹੋ ਗਈ ਸੀ। 74 ਸਾਲਾ ਰਾਮ ਵਿਲਾਸ ਪਾਸਵਾਨ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ, ਪਰ ਵੀਰਵਾਰ ਸ਼ਾਮ ਨੂੰ ਉਨ੍ਹਾਂ ਦੇ ਬੇਟੇ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਚਿਰਾਗ ਪਾਸਵਾਨ ਨੇ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ। ਪ੍ਰਧਾਨ ਮੰਤਰੀ ਤੋਂ ਲੈ ਕੇ ਰਾਸ਼ਟਰਪਤੀ ਤੱਕ ਕਈ ਦਿੱਗਜ ਲੋਕਾਂ ਨੇ ਕੇਂਦਰੀ ਮੰਤਰੀ ਦੇ ਦੇਹਾਂਤ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਅੱਜ ਰਾਮ ਵਿਲਾਸ ਪਾਸਵਾਨ ਦੀ ਦੇਹ ਨੂੰ ਪਟਨਾ ਲਿਜਾਇਆ ਜਾਵੇਗਾ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੀ ਸ਼ੁੱਕਰਵਾਰ ਨੂੰ ਰਾਮ ਵਿਲਾਸ ਪਾਸਵਾਨ ਨੂੰ ਆਖਰੀ ਸ਼ਰਧਾਂਜਲੀ ਭੇਟ ਕੀਤੀ ਹੈ। ਰਾਮ ਵਿਲਾਸ ਪਾਸਵਾਨ ਦੀ ਦੇਹ ਨੂੰ ਅੰਤਮ ਦਰਸ਼ਨਾਂ ਲਈ 12 ਵਜੇ ਤੱਕ ਜਨਪਥ ਵਿਖੇ ਰਖਿਆ ਗਿਆ ਹੈ। ਜਿੱਥੇ ਸਾਰੇ ਨੇਤਾ ਪਹੁੰਚ ਰਹੇ ਹਨ। ਪੀਐਮ ਮੋਦੀ ਨੇ ਇਸ ਅਰਸੇ ਦੌਰਾਨ ਚਿਰਾਗ ਪਾਸਵਾਨ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ।