s jaishankar says: ਦੋਹਾ: ਭਾਰਤ ਦੇ ਵਿਦੇਸ਼ ਮੰਤਰੀ ਸ. ਜੈਸ਼ੰਕਰ ਨੇ ਦੋਹਾ ਵਿੱਚ ਅਫਗਾਨਿਸਤਾਨ ਸ਼ਾਂਤੀ ਸੰਧੀ ਨੂੰ ਲੈ ਕੇ ਤਾਲਿਬਾਨ ਅਤੇ ਅਫਗਾਨ ਸਰਕਾਰ ਦਰਮਿਆਨ ਗੱਲਬਾਤ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕੀਤਾ। ਮੁੱਖ ਤੌਰ ‘ਤੇ ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਇਤਿਹਾਸਕ ਸੰਬੰਧਾਂ ਅਤੇ ਸਹਿਯੋਗ ਨੂੰ ਰੇਖਾਂਕਿਤ ਕੀਤਾ। ਇਸ ਮੌਕੇ ਵਿਦੇਸ਼ ਮੰਤਰੀ ਨੇ ਅਫਗਾਨਿਸਤਾਨ ਦੇ ਵਿਕਾਸ ਲਈ 400 ਪ੍ਰਾਜੈਕਟਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਦੋਵਾਂ ਦੇਸ਼ਾਂ ਦੇ ਸਬੰਧਾਂ ਦੀ ਗਵਾਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਫਗਾਨਿਸਤਾਨ ਨੂੰ ਸ਼ਾਂਤੀ ਵਾਰਤਾ ਕਰਨੀ ਚਾਹੀਦੀ ਹੈ ਅਤੇ ਉਥੇ ਦੀਆਂ ਔਰਤਾਂ ਅਤੇ ਘੱਟ ਗਿਣਤੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਦੱਸ ਦੇਈਏ ਕਿ ਤਾਲਿਬਾਨ ਰਾਜਨੀਤੀ ਅਤੇ ਸੱਤਾ ‘ਚ ਔਰਤਾਂ ਦੇ ਹਿੱਸਾ ਲੈਣ ਦੇ ਵਿਰੁੱਧ ਰਿਹਾ ਹੈ। ਇੱਥੋਂ ਤੱਕ ਕਿ ਉਹ ਚੋਣਾਂ ;ਚ ਹਿੱਸਾ ਲੈਣ ਵਾਲੀਆਂ ਔਰਤਾਂ ਦੇ ਵੀ ਵਿਰੁੱਧ ਹੈ। ਇਸ ਪ੍ਰਸੰਗ ਵਿੱਚ ਵਿਦੇਸ਼ ਮੰਤਰੀ ਦੇ ਬਿਆਨ ‘ਚ ਔਰਤਾਂ ਦਾ ਹਿੱਸਾ ਬਹੁਤ ਮਹੱਤਵਪੂਰਨ ਹੈ। ਤਾਲਿਬਾਨ ਦੀ ਸੱਤਾ ‘ਚ ਸ਼ਮੂਲੀਅਤ ਤੋਂ ਬਾਅਦ ਭਾਰਤ ਨੂੰ ਆਪਣੇ ਹਿੱਤਾਂ ‘ਤੇ ਤਾਲਿਬਾਨ ਦੁਆਰਾ ਠੇਸ ਪਹੁੰਚਣ ਦਾ ਖ਼ਦਸ਼ਾ ਹੈ। ਇਸ ਲਈ ਉਹ ਇਸ ਨੂੰ ਧਿਆਨ ਨਾਲ ਵੇਖ ਰਿਹਾ ਹੈ।
Home ਖ਼ਬਰਾਂ ਪੰਜਾਬ ਬੀ.ਜੇ.ਪੀ ਅਫਗਾਨਿਸਤਾਨ ਸ਼ਾਂਤੀ ਵਾਰਤਾ ‘ਚ ਔਰਤਾਂ ਅਤੇ ਘੱਟ ਗਿਣਤੀਆਂ ਦੇ ਹਿੱਤਾਂ ਦਾ ਰੱਖਿਆ ਜਾਵੇਂ ਧਿਆਨ: ਐੱਸ ਜੈਸ਼ੰਕਰ
ਅਫਗਾਨਿਸਤਾਨ ਸ਼ਾਂਤੀ ਵਾਰਤਾ ‘ਚ ਔਰਤਾਂ ਅਤੇ ਘੱਟ ਗਿਣਤੀਆਂ ਦੇ ਹਿੱਤਾਂ ਦਾ ਰੱਖਿਆ ਜਾਵੇਂ ਧਿਆਨ: ਐੱਸ ਜੈਸ਼ੰਕਰ
Sep 12, 2020 5:21 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .