Talks between farmer and govt: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਹੁਣ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸ਼ੁਰੂ ਹੋ ਗਈ ਹੈ। ਇਹ ਗੱਲਬਾਤ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਵਿਗਿਆਨ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਲੱਗਭਗ 35 ਕਿਸਾਨ ਸੰਗਠਨ ਸ਼ਾਮਿਲ ਹੋ ਰਹੇ ਹਨ। ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਜਾਰੀ ਹੈ, ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਕਿਸਾਨਾਂ ਦਾ ਪੱਖ ਸੁਣਨਗੇ ਅਤੇ ਫਿਰ ਕੋਈ ਫੈਸਲਾ ਲੈਣਗੇ।
ਵਿਗਿਆਨ ਭਵਨ ਵਿੱਚ ਸਰਕਾਰ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕਰ ਰਹੀ ਹੈ, ਅਮਿਤ ਸ਼ਾਹ, ਨਰਿੰਦਰ ਸਿੰਘ ਤੋਮਰ ਵੀ ਇਸ ਮੀਟਿੰਗ ਵਿੱਚ ਸ਼ਾਮਿਲ ਹਨ। ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਸੀਂ ਖੁੱਲੇ ਦਿਲ ਨਾਲ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਲਈ ਤਿਆਰ ਹਾਂ। ਕਿਸਾਨਾਂ ਦੇ ਪ੍ਰਸਤਾਵ ਤੋਂ ਬਾਅਦ ਇਹ ਫੈਸਲਾ ਲਿਆ ਜਾਵੇਗਾ ਕਿ ਸਰਕਾਰ ਅੱਗੇ ਕੀ ਕਰੇਗੀ। ਇਸ ਮੀਟਿੰਗ ਵਿੱਚ ਕੁੱਲ 35 ਕਿਸਾਨ ਸੰਗਠਨਾਂ ਦੇ ਆਗੂ ਹਿੱਸਾ ਲੈ ਰਹੇ ਹਨ। ਇਸ ਤੋਂ ਇਲਾਵਾ ਹੁਣ ਹੋਰ ਕਿਸਾਨ ਵੀ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਪਹੁੰਚ ਰਹੇ ਹਨ ਅਤੇ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਪਰ ਹੁਣ ਕਿਸਾਨਾਂ ਦੇ ਇਸ ਅੰਦੋਲਨ ਨੇ ਸਾਰੇ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਇਹ ਵੀ ਦੇਖੋ : ਦਿੱਲੀ ‘ਚ 10 ਸਾਲ ਪੁਰਾਣੀ ਗੱਡੀ ਨਹੀਂ ਵੜ ਸਕਦੀ, ਬਾਬਿਆਂ ਨੇ 50 ਸਾਲ ਪੁਰਾਣੇ ਟਰੈਕਟਰ ਲਿਆ ਕੀਤੇ ਖੜ੍ਹੇ