wrestler babita phogat says: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 20ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਅੰਦੋਲਨ ਵਿਚਾਲੇ ਕਈ ਰਾਜਨੀਤਿਕ ਪਾਰਟੀਆਂ ਦੀਆਂ ਵੱਡੀਆਂ-ਵੱਡੀਆਂ ਹਸਤੀਆਂ ਕਿਸਾਨਾਂ ਦੇ ਸਮਰਥਨ ਵਿੱਚ ਉਤਰੀਆਂ ਹਨ । ਇਸ ਦੌਰਾਨ ਭਾਜਪਾ ਨੇਤਾ ਅਤੇ ਅੰਤਰਰਾਸ਼ਟਰੀ ਪਹਿਲਵਾਨ ਬਬੀਤਾ ਫੋਗਾਟ ਨੇ ਵੀ ਇਸ ਅੰਦੋਲਨ ਨੂੰ ਲੈ ਕੇ ਇੱਕ ਟਵੀਟ ਕੀਤਾ।
ਦਰਅਸਲ, ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਕਿਸਾਨ ਅੰਦੋਲਨ ਨੂੰ ਟੁਕੜੇ-ਟੁਕੜੇ ਗੈਂਗ ਨੇ ਹਾਈਜੈਕ ਕਰ ਲਿਆ ਹੈ । ਉਨ੍ਹਾਂ ਲਿਖਿਆ ਕਿ ਸਾਰੇ ਕਿਸਾਨ ਭਰਾਵਾਂ ਨੂੰ ਹੱਥ ਜੋੜ ਕੇ ਬੇਨਤੀ ਕਰਦੀ ਹਾਂ ਕਿਰਪਾ ਕਰਕੇ ਆਪਣੇ ਘਰ ਵਾਪਸ ਚਲੇ ਜਾਓ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਦੇ ਕਿਸਾਨ ਭਰਾਵਾਂ ਦੇ ਹੱਕ ਨਹੀਂ ਮਰਨ ਦੇਣਗੇ । ਕਾਂਗਰਸੀ ਅਤੇ ਖੱਬੇਪੱਖੀ ਲੋਕ ਕਿਸਾਨ ਦਾ ਭਲਾ ਕਦੇ ਨਹੀਂ ਕਰ ਸਕਦੇ । ਜਿਸ ਤੋਂ ਬਾਅਦ ਉਨ੍ਹਾਂ ਦਾ ਇਹ ਟਵੀਟ ਸੋਸ਼ਲ ਮੀਡਿਆ ‘ਤੇ ਬਹੁਤ ਜ਼ਿਆਦਾ ਵਾਇਰਲ ਹੋ ਰਿਹਾ ਹੈ। ਇਸ ਟਵੀਟ ‘ਤੇ ਹੁਣ ਤੱਕ ਲਗਭਗ 2 ਹਜ਼ਾਰ ਤੋਂ ਵੱਧ ਲੋਕ ਰਿਟਵੀਟ ਕਰ ਚੁੱਕੇ ਹਨ।
ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਸਮਝਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਦੂਜੇ ਪਾਸੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ। ਇਸ ਅੰਦੋਲਨ ਨੂੰ ਲੈ ਕੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਕਰਾ ਕੇ ਹੀ ਮੰਨਣਗੇ ।
ਇਹ ਵੀ ਦੇਖੋ: ਟਰੈਟਕਰ ਨਾਲ ਖੇਤ ਵਾਹੁੰਦੀ ਇਸ M.A. Economics ਕਿਸਾਨ ਬੇਬੇ ਨੇ ਕੱਢ ਦਿੱਤਾ ਖੇਤੀ ਕਨੂੰਨਾਂ ਦਾ ਨਿਚੋੜ