ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ’ਤੇ ਲਾਠੀਚਾਰਜ ਅਤੇ ਕੇਸ ਦਰਜ ਕਰਨ ਦਾ ਮਾਮਲਾ ਗਰਮਾ ਗਿਆ ਹੈ। ਬੀਕੇਯੂ ਉਗਰਾਹਾਂ ਨੇ ਮੁਕਤਸਰ ਦੇ ਡਿਪਟੀ ਕਮਿਸ਼ਨਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ । ਬੀਕੇਯੂ ਉਗਰਾਹਾਂ ਦਾ ਦਾਅਵਾ ਹੈ ਕਿ ਜਦੋਂ ਤੱਕ ਇਨ੍ਹਾਂ ਦੋਵਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਉਨ੍ਹਾਂ ਦੀ ਜਥੇਬੰਦੀ ਵੱਲੋਂ ਸੰਘਰਸ਼ ਜਾਰੀ ਰਹੇਗਾ।
ਬੀਕੇਯੂ ਏਕਤਾ ਉਗਰਾਹਾਂ ਦੇ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਅੰਦੋਲਨ ਜਾਰੀ ਰੱਖਣ ਦੀ ਜਾਣਕਾਰੀ ਦਿੱਤੀ ਹੈ । ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਹਰਪ੍ਰੀਤ ਸਿੰਘ ਖਿਲਾਫ ਕਾਰਵਾਈ ਨਹੀਂ ਕਰਦੀ। ਹਰਪ੍ਰੀਤ ਸਿੰਘ ਦੇ ਹੁਕਮਾਂ ’ਤੇ ਲੰਬੀ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਸੀ ।
ਇਹ ਵੀ ਪੜ੍ਹੋ: ਅਮਰੀਕਾ : ਕੈਲੀਫੋਰਨੀਆ ਦੇ ਭੀੜ-ਭੜੱਕੇ ਵਾਲੇ ਇਲਾਕੇ ‘ਚ ਅੰਨ੍ਹੇਵਾਹ ਫਾਇਰਿੰਗ, 6 ਮੌਤਾਂ, 9 ਜ਼ਖਮੀ
ਦੱਸ ਦੇਈਏ ਕਿ ਪਿਛਲੇ ਹਫ਼ਤੇ ਲੰਬੀ ਵਿੱਚ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਬੀਕੇਯੂ ਐਕਟ ਉਗਰਾਹਾਂ ਦੇ ਬੈਨਰ ਹੇਠ ਲੰਬੀ ਵਿੱਚ ਅੰਦੋਲਨ ਕੀਤਾ ਗਿਆ ਸੀ। ਪਿਛਲੇ ਸਾਲ ਗੁਲਾਬੀ ਸੁੰਡੀ ਕਾਰਨ ਕਿਸਾਨਾਂ ਦੀ ਨਰਮੇ ਦੀ ਫ਼ਸਲ ਖਰਾਬ ਹੋ ਗਈ ਸੀ। ਪਰ ਅੰਦੋਲਨ ਕਰ ਰਹੇ ਕਿਸਾਨਾਂ ‘ਤੇ ਮਲੋਟ ਵਿੱਚ ਲਾਠੀਚਾਰਜ ਕੀਤਾ ਗਿਆ ਸੀ ।
ਜਿਸ ਤੋਂ ਬਾਅਦ ਹੁਣ ਬੀਕੇਯੂ ਉਗਰਾਹਾਂ ਵੱਲੋਂ ਮਲੋਟ ਦੇ ਐਸਡੀਐਮ ਅਤੇ ਡੀਐਸਪੀ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੀਕੇਯੂ ਉਗਰਾਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਕਿਸਾਨ ਆਗੂਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ, ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਬੀਕੇਯੂ ਉਗਰਾਹਾਂ ਕਿਸਾਨਾਂ ਲਈ ਜਲਦੀ ਤੋਂ ਜਲਦੀ ਮੁਆਵਜ਼ਾ ਵੀ ਚਾਹੁੰਦੀ ਹੈ। ਬੀਕੇਯੂ ਉਗਰਾਹਾਂ ਨੇ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਬੀਕੇਯੂ ਉਗਰਾਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਤਾਂ ਮਾਲਵਾ ਖੇਤਰ ਵਿੱਚ ਕਿਸਾਨਾਂ ਦੀ ਵੱਡੀ ਰੈਲੀ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: