ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਕਾਰਨ ਮੰਗਲਵਾਰ ਨੂੰ ਵੀ ਪੰਜਾਬ ਦੇ ਅੰਮ੍ਰਿਤਸਰ ਵਿੱਚ ਬਲੈਕਆਊਟ ਰਹੇਗਾ। ਹਾਲਾਂਕਿ, ਇਹ ਬਲੈਕਆਊਟ ਪ੍ਰਸ਼ਾਸਨ ਵੱਲੋਂ ਨਹੀਂ ਲਗਾਇਆ ਗਿਆ ਹੈ ਬਲਕਿ ਲੋਕਾਂ ਵੱਲੋਂ ਸਵੈ-ਇੱਛਾ ਨਾਲ ਬਲੈਕਆਊਟ ਕਰਨ ਦੀ ਅਪੀਲ ਕੀਤੀ ਗਈ ਹੈ। ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਨੇ ਮੰਗਲਵਾਰ ਰਾਤ 8 ਵਜੇ ਤੋਂ ਸਵੈਇੱਛਤ ਬਲੈਕਆਊਟ ਦੀ ਅਪੀਲ ਕੀਤੀ ਹੈ।

ਇਸ ਦੇ ਨਾਲ ਹੀ ਸਕੂਲਾਂ ਨੂੰ ਲੈ ਕੇ ਵੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਕੂਲ ਬੁੱਧਵਾਰ ਨੂੰ ਸਵੇਰੇ 10:30 ਵਜੇ ਖੁੱਲ੍ਹਣਗੇ। ਸਾਰੇ ਸਕੂਲ ਦੁਪਹਿਰ 2:30 ਵਜੇ ਛੁੱਟੀ ਹੋ ਜਾਏਗੀ।
ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਸ਼ਹਿਰ ਦੀਆਂ ਸਾਰੀਆਂ ਸਟ੍ਰੀਟ ਲਾਈਟਾਂ ਰਾਤ 8 ਵਜੇ ਤੋਂ ਬੰਦ ਕਰ ਦਿੱਤੀਆਂ ਜਾਣਗੀਆਂ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਵੈ-ਇੱਛਾ ਨਾਲ ਆਪਣੇ ਘਰਾਂ ਦੀਆਂ ਬਾਹਰਲੀਆਂ ਲਾਈਟਾਂ ਜਿਵੇਂ ਕਿ ਵਰਾਂਡਾ, ਬਗੀਚਾ, ਦਰਵਾਜ਼ਾ ਅਤੇ ਗੇਟ ਲਾਈਟਾਂ ਬੰਦ ਕਰਨ। ਘਰ ਦੇ ਅੰਦਰ ਵੀ ਘੱਟ ਤੋਂ ਘੱਟ ਲਾਈਟਾਂ ਦੀ ਵਰਤੋਂ ਕਰੋ। ਇਸ ਦੇ ਨਾਲ ਹੀ, ਲੋਕਾਂ ਨੂੰ ਇਹ ਵੀ ਯਕੀਨੀ ਬਣਾਉਣਾ ਹੋਵੇਗਾ ਕਿ ਘਰ ਦੇ ਬਾਹਰੋਂ ਰੌਸ਼ਨੀ ਦਿਖਾਈ ਨਾ ਦੇਵੇ।
ਇਹ ਵੀ ਪੜ੍ਹੋ : ‘ਆਪ’ ਸਰਕਾਰ ਵੱਲੋਂ ਆਪਣੇ ਹੀ ਵਿਧਾਇਕ ਨੂੰ ਝਟਕਾ! MLA ਰਮਨ ਅਰੋੜਾ ਦੀ ਹਟਾਈ ਸਕਿਓਰਿਟੀ
ਜੇ ਪ੍ਰਸ਼ਾਸਨ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਜਾਂਦਾ ਹੈ, ਤਾਂ ਘਰ ਦੇ ਅੰਦਰ ਸਾਰੀਆਂ ਲਾਈਟਾਂ ਬੰਦ ਕਰ ਦਿੱਤੀਆਂ ਜਾਣ ਅਤੇ ਖਿੜਕੀਆਂ ਤੋਂ ਦੂਰ ਰਹੋ। ਡੀਸੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਦਾ ਬਿਜਲੀ ਸਪਲਾਈ ਪੂਰੀ ਤਰ੍ਹਾਂ ਬੰਦ ਕਰਨ ਦਾ ਇਰਾਦਾ ਨਹੀਂ ਹੈ, ਪਰ ਰੈੱਡ ਅਲਰਟ ਦੀ ਸਥਿਤੀ ਵਿੱਚ ਜੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ, ਤਾਂ ਬਿਜਲੀ ਸਪਲਾਈ ਬੰਦ ਕਰਨੀ ਪੈ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
























