ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਸਵੇਰੇ 8 ਵਜੇ ਤੋਂ ਜਾਰੀ ਹੈ। ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਚੋਣਾਂ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਨਾਲ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ, ਅੰਮ੍ਰਿਤਸਰ ਦੇ ਅਟਾਰੀ ਦੇ ਪਿੰਡ ਖਾਸਾ ਵਿੱਚ ਬਲਾਕ ਸੰਮਤੀ ਚੋਣਾਂ ਰੱਦ ਹੋ ਗਈਆਂ ਹਨ। ਚਾਰ ਬੂਥਾਂ ‘ਤੇ ਬਲਾਕ ਸੰਮਤੀ ਦੀਆਂ ਚੋਣਾਂ ਰੱਦ ਕੀਤੀਆਂ ਗਈਆਂ ਹਨ।
ਦਰਅਸਲ ਅਟਾਰੀ ਦੇ ਪਿੰਡ ਖਾਸਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਚੋਣ ਨਿਸ਼ਾਨ ਦੀ ਗਲਤ ਛਪਾਈ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਨਾਮ ਦੇ ਸਾਹਮਣੇ ਤਕੜੀ ਦਾ ਚੋਣ ਨਿਸ਼ਾਨ ਮਿਲਿਆ, ਜਿਸ ਕਾਰਨ ਚਾਰ ਬੂਥਾਂ ‘ਤੇ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਹੁਣ ਇਨ੍ਹਾਂ ਬੂਥਾਂ ‘ਤੇ ਸ਼ਿਰਫ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹੋਣਗੀਆਂ।
ਇਹ ਵੀ ਪੜ੍ਹੋ : ਦਿੱਲੀ-NCR ‘ਚ ਖ.ਤ/ਰਨਾ/ਕ ਪੱਧਰ ‘ਤੇ ਪਹੁੰਚਿਆ ਪ੍ਰਦੂਸ਼ਣ, 500 ਦੇ ਕਰੀਬ AQI… ਗ੍ਰੈਪ-4 ਲਾਗੂ
ਸੂਬੇ ਭਰ ਵਿੱਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 ਬਲਾਕ ਸੰਮਤੀਆਂ ਲਈ ਉਮੀਦਵਾਰ ਚੁਣੇ ਜਾ ਰਹੇ ਹਨ। 23 ਜ਼ਿਲ੍ਹਿਆਂ ਵਿੱਚ ਕੁੱਲ 9,775 ਉਮੀਦਵਾਰ ਚੋਣ ਲੜ ਰਹੇ ਹਨ। ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ। ‘ਆਪ’ ਨੇਤਾ ਅਤੇ ਅਦਾਕਾਰਾ ਸੋਨੀਆ ਮਾਨ ਰਾਜਾਸਾਂਸੀ, ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਨਿਗਰਾਨੀ ਕਰਨ ਲਈ ਨਿੱਜੀ ਤੌਰ ‘ਤੇ ਇਲਾਕੇ ਦਾ ਦੌਰਾ ਕਰ ਰਹੀ ਹੈ। ਉਸਨੇ ਲੋਕਾਂ ਨੂੰ ਵੋਟ ਪਾਉਣ ਲਈ ਬਾਹਰ ਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਪਿੰਡਾਂ ਦਾ ਵਿਕਾਸ ਹੋ ਸਕੇ।
ਵੀਡੀਓ ਲਈ ਕਲਿੱਕ ਕਰੋ -:
























