board officer arrested after taking bribe: ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਵਕਫ਼ ਬੋਰਡ ਦੇ ਮੁਲਾਜਮ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਪੰਜਾਬ ਵਕਫ਼ ਬੋਰਡ ਮਾਨਸਾ ਵਿਖੇ ਤਾਇਨਾਤ ਰੈਂਟ ਕਲਰਕ ਜਾਵੇਦ ਇਕਬਾਲ ਨੂੰ ਸ਼ਿਕਾਇਤਕਰਤਾ ਜਗਦੀਸ਼ ਸਿੰਘ ਦੀ ਸ਼ਿਕਾਇਤ ‘ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਸਾਲ 1994 ਵਿਚ ਪੰਜਾਬ ਵਕਫ ਬੋਰਡ ਦਾ ਪਲਾਟ ਲੀਜ ‘ਤੇ ਲਿਆ ਗਿਆ ਸੀ। ਉਕਤ ਪਲਾਟ ਦੀ ਲੀਜ ਵਿਚ ਵਾਧਾ ਕਰਨ ਬਦਲੇ ਉਕਤ ਕਲਰਕ ਵਲੋ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 20,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰੈਂਟ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ