ਹੁਸ਼ਿਆਰਪੁਰ ਦੇ ਚਿੰਤਪੁੰਨੀ ਰੋਡ ਤੇ ਪੈਂਦੇ ਪਿੰਡ ਕੋਟਲਾ ਗੌਂਸਪੁਰ ਵਿੱਚੋਂ ਲੰਘਦੀ ਕੰਡੀ ਕਨਾਲ ਨਹਿਰ ਵਿੱਚ 40 ਸਾਲ ਦੇ ਇੱਕ ਵਿਅਕਤੀ ਦੀ ਲਾਸ਼ ਮਿਲਣ ਕਾਰਨ ਹੜਕੰਪ ਮੱਚ ਗਿਆ। ਮਿਲੀ ਜਾਣਕਾਰੀ ਅਨੁਸਾਰ 40 ਸਾਲ ਦਾ ਜਸਪਾਲ ਸਿੰਘ ਹੁਸ਼ਿਆਰਪੁਰ ਦੇ ਮਹਿੰਗਰੋਵਾਲ ਰੋਡ ਤੇ ਪੈਂਦੇ ਪਿੰਡ ਸੈਚਾਂ ਅੱਡੇ ‘ਤੇ ਦੁਕਾਨ ਕਰਦਾ ਸੀ ਅਤੇ ਉਹ ਸ਼ਰਾਬ ਪੀਣ ਦਾ ਵੀ ਆਦੀ ਸੀ।
ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਪਾਲ ਸਿੰਘ ਘਰੋਂ ਤਾਂ ਸਕੂਟਰ ਤੇ ਗਿਆ ਸੀ ਪਰ ਉਸ ਦਾ ਸਕੂਟਰ ਗਾਇਬ ਹੈ ਅਤੇ ਉਸ ਦੀ ਲਾਸ਼ ਪਿੰਡ ਦੇ ਨੇੜੇ ਹੀ ਵਗਦੀ ਕੰਢੀ ਕਨਾਲ ਨਹਿਰ ਵਿੱਚ ਕੁਝ ਕਿਲੋਮੀਟਰ ਤੇ ਪੈਂਦੇ ਪਿੰਡ ਕੋਟਲਾ ਗੌਂਸਪੁਰ ਦੀ ਲਿੰਕ ਰੋਡ ਦੀ ਪੁਲੀ ਹੇਠਾਂ ਮਿਲੀ ਹੈ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਲਿਆਂਦਾ ਜਾ ਸਕਦੈ ਅੰਮ੍ਰਿਤਸਰ, ਕੋਰਟ ‘ਚ ਵੀ ਕੀਤਾ ਜਾ ਸਕਦੈ ਪੇਸ਼
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੇਸ਼ੱਕ ਉਹ ਸ਼ਰਾਬ ਪੀਣ ਦਾ ਆਦੀ ਸੀ ਪਰੰਤੂ ਇਸ ਤਰ੍ਹਾਂ ਦੀ ਘਟਨਾ ਹੋਣ ਤੇ ਬਾਅਦ ਉਹਨਾਂ ਨੂੰ ਇਹ ਵੀ ਸ਼ੱਕ ਹੈ ਕਿ ਇਹ ਹੱਤਿਆ ਦਾ ਮਾਮਲਾ ਵੀ ਹੋ ਸਕਦਾ ਹੈ। ਮੌਕੇ ਤੇ ਪਹੁੰਚੇ ਥਾਣਾ ਸਦਰ ਦੇ ਅਧਿਕਾਰੀ ਨੇ ਦੱਸਿਆ ਕਿ ਨਹਿਰ ਵਿੱਚੋਂ ਲਾਸ਼ ਕੱਢ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
