ਫਰੀਦਕੋਟ ਦੀ ਟੀਚਰ ਕਲੋਨੀ ਨੇੜਿਓਂ ਖੇਤਾਂ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਬਰਾਮਦ ਕੀਤੀ ਗਈ ਅਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਦਾ ਕਤਲ ਕਰਕੇ ਲਾਸ਼ ਨੂੰ ਇੱਥੇ ਸੁੱਟਿਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦੇ ਮੁਤਾਬਕ ਅੱਜ ਸਵੇਰੇ ਰਾਹਗੀਰਾਂ ਨੇ ਵੇਖਿਆ ਕਿ ਟੀਚਰ ਕਲੋਨੀ ਦੇ ਨੇੜੇ ਕੰਮੇਆਣਾ ਨੂੰ ਜਾਂਦੇ ਕੱਚੇ ਰਾਹ ਦੇ ਖੇਤਾਂ ਵਿੱਚ ਇੱਕ ਨੌਜਵਾਨ ਪਿਆ ਹੈ ਜਿਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਦਸ਼ਮੇਸ਼ ਨਗਰ ਦੇ ਰਹਿਣ ਵਾਲੇ ਯੁਵਰਾਜ ਸਿੰਘ ਵੱਜੋਂ ਹੋਈ। ਸੂਚਨਾ ਤੋਂ ਬਾਅਦ ਸਿਟੀ ਪੁਲਿਸ ਮੌਕੇ ਤੇ ਪੁੱਜੀ ਅਤੇ ਪੜਤਾਲ ਦਾ ਕੰਮ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : ਹਰਦੀਪ ਨਿੱ.ਝ.ਰ ਕ.ਤ.ਲ ਮਾਮਲੇ ‘ਚ ਕੈਨੇਡਾ ਪੁਲਿਸ ਦਾ ਦਾਅਵਾ, 3 ਭਾਰਤੀ ਨੌਜਵਾਨ ਕੀਤੇ ਗ੍ਰਿਫਤਾਰ
ਪੁਲਿਸ ਵਲੋਂ ਮ੍ਰਿਤਕ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਕਰੀਬੀਆਂ ਨੇ ਦੱਸਿਆ ਕਿ ਇਸ ਨੌਜਵਾਨ ਦਾ ਕੁਝ ਲੋਕਾਂ ਦੇ ਨਾਲ ਲੜਾਈ ਝਗੜਾ ਵੀ ਚਲਦਾ ਸੀ ਲੇਕਿਨ ਹੁਣ ਪੁਲਿਸ ਹੀ ਪੜਤਾਲ ਤੋਂ ਬਾਅਦ ਪੂਰੇ ਮਾਮਲੇ ਦੀ ਜਾਣਕਾਰੀ ਦੇ ਸਕਦੀ ਹੈ। ਇਸ ਮਾਮਲੇ ਵਿੱਚ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਤ ਸਾਹਮਣੇ ਆਉਣਗੇ ਉਸ ਦੇ ਆਧਾਰ ‘ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: