ਅਬੋਹਰ ਸ਼੍ਰੀਗੰਗਾਨਗਰ ਰੋਡ ‘ਤੇ ਪਿੰਡ ਗਿੱਦੜਾਂਵਾਲੀ ਦੇ ਕੋਲ ਇੱਕ ਮਹਿਲਾ ਦੀ ਲਾਸ਼ ਮਿਲੀ, ਜਿਸ ਦੀ ਪਛਾਣ ਅੰਗੂਰੀ ਦੇਵੀ ਪਤਨੀ ਮਾਨ ਸਿੰਘ ਵਾਸੀ ਸੱਪਾਂਵਾਲੀ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਨੇ ਖੁਦ ਹਸਪਤਾਲ ਦੇ ਮੁਰਦਾਘਰ ਪਹੁੰਚ ਕੇ ਉਸ ਦੀ ਪਛਾਣ ਕੀਤੀ। ਇਸ ਦੌਰਾਨ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਅੰਗੂਰੀ ਦੇਵੀ ਦੇ ਪਤੀ ਮਾਨ ਸਿੰਘ ਉਮਰ ਕਰੀਬ 60 ਸਾਲ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਮੈਨਪੁਰੀ, ਯੂ.ਪੀ ਦਾ ਰਹਿਣ ਵਾਲਾ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਸੱਪਾਂਵਾਲੀ ਵਿਖੇ ਰਹਿ ਕੇ ਕੰਮ ਕਰਦਾ ਸੀ। ਉਸ ਦੀ ਪਤਨੀ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਕਰੀਬ ਇੱਕ ਹਫ਼ਤਾ ਪਹਿਲਾਂ ਘਰੋਂ ਇਹ ਕਹਿ ਕੇ ਗਈ ਸੀ ਕਿ ਉਹ ਦਵਾਈ ਲੈਣ ਜਾ ਰਹੀ ਹੈ। ਪਰ ਉਹ ਵਾਪਸ ਨਹੀਂ ਆਈ, ਜਿਸ ਤੋਂ ਬਾਅਦ ਉਹ ਲਗਾਤਾਰ ਉਸ ਦੀ ਭਾਲ ਕਰ ਰਹੇ ਸਨ। ਕੱਲ੍ਹ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਕਿ ਇੱਕ ਮਹਿਲਾ ਦੀ ਲਾਸ਼ ਗਿੱਦੜਾਂਵਾਲੀ ਟੋਲ ਪਲਾਜ਼ਾ ਨੇੜੇ ਮਿਲੀ ਹੈ। ਜਦੋਂ ਉਹ ਇਸ ਦੀ ਪਛਾਣ ਕਰਨ ਲਈ ਹਸਪਤਾਲ ਪਹੁੰਚਿਆ ਤਾਂ ਇਹ ਲਾਸ਼ ਉਸ ਦੀ ਪਤਨੀ ਅੰਗੂਰੀ ਦੇਵੀ ਦੀ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਚੱਲ ਰਹੀਆਂ ਤੇਜ਼ ਹਵਾਵਾਂ, 7 ਡਿਗਰੀ ਡਿੱਗਿਆ ਪਾਰਾ, ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਪ੍ਰਗਟਾਈ ਭਵਿੱਖਬਾਣੀ
ਜ਼ਿਕਰਯੋਗ ਹੈ ਕਿ ਬੀਤੇ ਦਿਨ ਉਕਤ ਔਰਤ ਦੀ ਲਾਸ਼ ਕਾਫੀ ਸੜੀ ਹੋਈ ਹਾਲਤ ‘ਚ ਮਿਲੀ ਸੀ ਅਤੇ ਉਸ ਨੂੰ ਕੁੱਤਿਆਂ ਨੇ ਨੋਚ-ਨੋਚਿਆ ਹੋਇਆ ਸੀ, ਜਿਸ ਦੀ ਇਕ ਲੱਤ ਵੀ ਗਾਇਬ ਸੀ। ਇਸ ਦੌਰਾਨ ਥਾਣਾ ਖੂਈਆਂ ਸਰਵਰ ਦੀ ਇੰਚਾਰਜ ਰਾਜਵੀਰ ਕੌਰ ਨੇ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਇੱਥੇ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। DSP ਅਰੁਣ ਮੁੰਡਨ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮਹਿਲਾ ਇੱਥੇ ਕਿਵੇਂ ਆਈ ਅਤੇ ਉਸ ਦੀ ਮੌਤ ਕਿਵੇਂ ਹੋਈ।
ਵੀਡੀਓ ਲਈ ਕਲਿੱਕ ਕਰੋ -: