ਕਪੂਰਥਲਾ ਜ਼ਿਲ੍ਹੇ ਅਧੀਨ ਪੈਂਦੇ ਬੇਗੋਵਾਲ ਦੇ ਪਿੰਡ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸ਼ਮਸ਼ਾਨਘਾਟ ਦੇ ਕੋਲ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਸ਼ੱਕੀ ਹਲਾਤਾਂ ਵਿਚ ਇੱਕ ਗੱਡੀ ਵਿਚੋਂ ਮਿਲੀ। ਮਾਮਲਾ ਪਿੰਡ ਲੱਖਣ ਕੇ ਤੋਂ ਸਾਹਮਣੇ ਆਇਆ ਹੈ, ਜਿਥੇ ਪੱਡਾ-ਗਡਾਣੀ ਸੜਕ ‘ਤੇ ਸਥਿਤ ਸ਼ਮਸ਼ਾਨਘਾਟ ਨੇੜੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਇੱਕ ਕਾਰ ਵਿੱਚੋਂ ਮਿਲੀ।
ਜਦੋਂ ਪਿੰਡ ਲਖਨ ਕੇ ਪੱਡਾ ਦੇ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਨਡਾਲਾ ਪੁਲਿਸ ਨੂੰ ਸੂਚਿਤ ਕੀਤਾ ਅਤੇ ਉਸ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ। ਇਸ ਦੌਰਾਨ ਪਰਿਵਾਰਕ ਮੈਂਬਰ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਵਾਨ ਪੁੱਤ ਨੂੰ ਇਸ ਹਾਲਤ ਵਿਚ ਵੇਖ ਕੇ ਉਸ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਗੁਰਕੀਰਤ ਸਿੰਘ ਗੋਰਾ (19) ਪੁੱਤਰ ਜੋਗਿੰਦਰ ਸਿੰਘ ਵਾਸੀ ਸੰਤਪੁਰ ਵਜੋਂ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਕਪੂਰਥਲਾ ਦੇ ਮੁਰਦਾਘਰ ਵਿੱਚ ਰੱਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅਬੋਹਰ : ਪੁਰਾਣੀ ਰੰਜਿਸ਼ ਕਰਕੇ ਲਈ ਨੌਜਵਾਨ ਦੀ ਜਾਨ, ਧੀ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਪਿੰਡ ਲਖਣ ਕੇ ਪੱਡਾ ਦੇ ਪੰਚਾਇਤ ਮੈਂਬਰ ਜਸਵੰਤ ਵਿਰਲੀ ਨੇ ਦੱਸਿਆ ਕਿ ਉਕਤ ਗੱਡੀ ਸ਼ੁੱਕਰਵਾਰ ਦੁਪਹਿਰ 12 ਵਜੇ ਤੋਂ ਗਡਾਨੀ ਰੋਡ ਸ਼ਮਸ਼ਾਨਘਾਟ ਦੇ ਕੋਲ ਖੜੀ ਸੀ ਅਤੇ ਦੇਰ ਸ਼ਾਮ ਨੂੰ ਵੀ ਜਦੋਂ ਗੱਡੀ ਉੱਥੇ ਖੜ੍ਹੀ ਸੀ ਤਾਂ ਲੋਕਾਂ ਨੂੰ ਸ਼ੱਕ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਜਾਂਚ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ।
ਵੀਡੀਓ ਲਈ ਕਲਿੱਕ ਕਰੋ -:
























