ਖੰਨਾ ਦੇ ਪਿੰਡ ਮਾਜਰੀ ‘ਚ ਖੇਤਾਂ ‘ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੇ ਨੱਕ ‘ਚੋਂ ਖੂਨ ਨਿਕਲ ਰਿਹਾ ਸੀ। ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਸੜਕ ਹਾਦਸਾ ਸੀ ਜਾਂ ਕਤਲ ਜਾਂ ਕਿਸੇ ਹੋਰ ਕਾਰਨ ਕਰਕੇ ਹੋਈ ਮੌਤ। ਮ੍ਰਿਤਕ ਦੀ ਪਛਾਣ 25 ਸਾਲਾ ਗੁਰਮੀਤ ਸਿੰਘ ਵਾਸੀ ਮਾਜਰੀ ਵਜੋਂ ਹੋਈ ਹੈ।
ਰਣਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਮੀਤ ਉਸ ਦਾ ਭਤੀਜਾ ਸੀ। ਗੁਰਮੀਤ ਦੇ ਪਿਤਾ ਦੀ ਪਹਿਲਾਂ ਮੌਤ ਹੋ ਗਈ ਸੀ। ਉਹ ਆਪਣੀ ਮਾਂ ਨਾਲ ਰਹਿੰਦਾ ਸੀ ਅਤੇ ਗੱਡੀ ਚਲਾਉਂਦਾ ਸੀ। ਗੁਰਮੀਤ ਰਾਤ ਨੂੰ ਘਰ ਨਹੀਂ ਆਇਆ। ਰਣਵਿੰਦਰ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਗੁਰਦੁਆਰਾ ਸਾਹਿਬ ‘ਚ ਸੀ ਤਾਂ ਉਸ ਨੂੰ ਕਿਸੇ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਗੁਰਮੀਤ ਕੈਟਲ ਫੀਡ ਰੋਡ ‘ਤੇ ਖੇਤਾਂ ਕੋਲ ਮ੍ਰਿਤਕ ਪਿਆ ਹੈ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਮੌਤ ਕਿਵੇਂ ਹੋਈ।
ਪਿੰਡ ਮਾਜਰੀ ਦੇ ਸਾਬਕਾ ਸਰਪੰਚ ਸਵਰਨਜੀਤ ਸਿੰਘ ਨੇ ਦੱਸਿਆ ਕਿ ਕਰੀਬ 25 ਸਾਲ ਪਹਿਲਾਂ ਇਹ ਪਰਿਵਾਰ ਪਿੰਡ ਮਾਜਰੀ ਵਿੱਚ ਆ ਕੇ ਰਹਿਣ ਲੱਗ ਪਿਆ ਸੀ। ਪਹਿਲਾਂ ਇਹ ਪਰਿਵਾਰ ਰਾਜੇਵਾਲ ਵਿੱਚ ਰਹਿੰਦਾ ਸੀ। ਸਵੇਰੇ ਇੱਥੇ ਆ ਕੇ ਦੇਖਿਆ ਤਾਂ ਉਥੇ ਗੁਰਮੀਤ ਸਿੰਘ ਦੀ ਲਾਸ਼ ਪਈ ਸੀ। ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਹੁਣ ਪੋਸਟਮਾਰਟਮ ਦੀ ਰਿਪੋਰਟ ‘ਚ ਹੀ ਪਤਾ ਲੱਗੇਗਾ।
ਇਹ ਵੀ ਪੜ੍ਹੋ : PRTC ਤੇ ਪਨਬੱਸ ਯੂਨੀਅਨ ਨੇ ਟਰਾਂਸਪੋਰਟ ਮੰਤਰੀ ਨਾਲ ਕੀਤੀ ਮੀਟਿੰਗ, ਇਨ੍ਹਾਂ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ
ਥਾਣਾ ਸਦਰ ਦੇ SHO ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ’ਤੇ ਪਹੁੰਚੇ। ਲਾਸ਼ ਨੂੰ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਪੋਸਟਮਾਰਟਮ ਕਰਵਾਇਆ ਜਾਵੇਗਾ। ਪੋਸਟਮਾਰਟਮ ਦੀ ਰਿਪੋਰਟ ‘ਚ ਮੌਤ ਦਾ ਸਹੀ ਕਾਰਨ ਸਾਹਮਣੇ ਆਉਣ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: