ਮਸ਼ਹੂਰ ਬਾਲੀਵੁੱਡ ਫਿਲਮ ਅਦਾਕਾਰ ਰਜ਼ਾ ਮੁਰਾਦ ਅੱਜ (ਵੀਰਵਾਰ) ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਹ ਨਿੱਜੀ ਦੌਰੇ ‘ਤੇ ਸਨ। ਰਜ਼ਾ ਮੁਰਾਦ ਨੇ ਸਿੱਖ ਕੌਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਦੁਨੀਆਂ ਵਿੱਚ ਜਦੋਂ ਵੀ ਕੋਈ ਆਫ਼ਤ ਆਉਂਦੀ ਹੈ ਤਾਂ ਸਿੱਖ ਹਮੇਸ਼ਾ ਗਰੀਬਾਂ ਦੀ ਮਦਦ ਲਈ ਅੱਗੇ ਖੜ੍ਹੇ ਹੁੰਦੇ ਹਨ। ਲੰਗਰ ਸੇਵਾ ਹੋਵੇ ਜਾਂ ਦੁਖੀ ਲੋਕਾਂ ਦੀ ਮਦਦ ਕਰਨੀ, ਸਿੱਖ ਕੌਮ ਨਿਰਸਵਾਰਥ ਸੇਵਾ ਕਰਦੀ ਹੈ।
ਰਜ਼ਾ ਮੁਰਾਦ ਨੇ ਆਪਣੇ ਫਿਲਮੀ ਕਰੀਅਰ ਬਾਰੇ ਵੀ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ ਕਈ ਬਾਲੀਵੁੱਡ ਫਿਲਮਾਂ ‘ਚ ਕੰਮ ਕਰ ਚੁੱਕੇ ਹੈ ਅਤੇ ਕਈ ਹੋਰ ਪ੍ਰਾਜੈਕਟਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਦੀ ਪਤਨੀ ਰਮਾਬਾਈ ‘ਤੇ ਆਧਾਰਿਤ ਫਿਲਮ ‘ਚ ਵੀ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਹੈ।
ਇਹ ਵੀ ਪੜ੍ਹੋ : OTT ਪਲੇਟਫਾਰਮਾਂ ‘ਤੇ ਸਰਕਾਰ ਨੇ ਕੱਸਿਆ ਸ਼ਿਕੰਜਾ! ਕੰਟੈਂਟ ਨੂੰ ਲੈ ਕੇ ਜਾਰੀ ਕੀਤੀ ਅਡਵਾਇਜ਼ਰੀ
ਰਜ਼ਾ ਮੁਰਾਦ ਨੇ ਵੀ ਪੰਜਾਬੀ ਸਿਨੇਮਾ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਕੁਝ ਪੰਜਾਬੀ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ ਅਤੇ ਪੀ.ਟੀ.ਸੀ ਅਵਾਰਡ ਸਮਾਗਮ ਵਿੱਚ ਵੀ ਸਨਮਾਨਿਤ ਕੀਤੇ ਗਏ ਸਨ। ਉਨ੍ਹਾਂ ਨੇ ਕਿਹਾ, “ਮੈਂ ਭਵਿੱਖ ਵਿੱਚ ਵੀ ਪੰਜਾਬੀ ਫਿਲਮਾਂ ਵਿੱਚ ਕੰਮ ਕਰਨਾ ਜਾਰੀ ਰੱਖਣਾ ਚਾਹੁੰਦਾ ਹਾਂ।”
ਵੀਡੀਓ ਲਈ ਕਲਿੱਕ ਕਰੋ -:
