ਪੰਜਾਬ ਵਿੱਚ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਬੱਦਲਾਂ ਦੇ ਸਾਫ਼ ਹੋਣ ਤੋਂ ਬਾਅਦ, ਸੂਬੇ ਦੇ ਤਾਪਮਾਨ ਵਿੱਚ ਅਚਾਨਕ ਕਾਫ਼ੀ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ 2.2 ਡਿਗਰੀ ਘੱਟ ਗਿਆ ਹੈ। ਹੁਸ਼ਿਆਰਪੁਰ ਵਿੱਚ ਸੂਬੇ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਠੰਢ ਵਧਣ ਨਾਲ ਧੁੰਦ ਦਾ ਅਸਰ ਵੀ ਸੂਬੇ ਵਿਚ ਵੇਖਣ ਨੂੰ ਮਿਲਿਆ।
ਮੌਸਮ ਵਿਗਿਆਨ ਕੇਂਦਰ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਹੁਸ਼ਿਆਰਪੁਰ ਵਿੱਚ ਸੂਬੇ ਦਾ ਸਭ ਤੋਂ ਘੱਟ ਤਾਪਮਾਨ 1.1 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 1.3 ਡਿਗਰੀ ਦਰਜ ਕੀਤਾ ਗਿਆ, ਜੋ ਪਿਛਲੇ 24 ਘੰਟਿਆਂ ਵਿੱਚ 5 ਡਿਗਰੀ ਘੱਟ ਹੈ। ਲੁਧਿਆਣਾ ਵਿੱਚ 5 ਡਿਗਰੀ, ਪਟਿਆਲਾ ਵਿੱਚ 4.4 ਡਿਗਰੀ, ਬਠਿੰਡਾ ਵਿੱਚ 3.4 ਡਿਗਰੀ ਅਤੇ ਗੁਰਦਾਸਪੁਰ ਵਿੱਚ 3.2 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਸੂਬੇ ਵਿੱਚ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਅਗਲੇ 48 ਘੰਟਿਆਂ ਲਈ ਸੀਤ ਲਹਿਰ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਨੇਹਾ ਕੱਕੜ ਦੇ ਗੀਤ CANDY SHOP ‘ਤੇ ਵਿਵਾਦ ਵਧਿਆ, ਚਾਈਲਡ ਰਾਈਟਸ ਕਮਿਸ਼ਨ ਨੂੰ ਸ਼ਿਕਾਇਤ
ਮੌਸਮ ਵਿਗਿਆਨ ਕੇਂਦਰ ਨੇ 16 ਜਨਵਰੀ ਤੱਕ ਸੂਬੇ ਵਿੱਚ ਧੁੰਦ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਸੂਬੇ ਦੇ ਕਈ ਜ਼ਿਲ੍ਹੇ ਧੁੰਦ ਤੋਂ ਪ੍ਰਭਾਵਿਤ ਰਹਿਣਗੇ। ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਸ਼ੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























