ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਦਾ ਸਵਾਗਤ ਕੀਤਾ।

ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਬ ਸਿੰਘ ਅਭਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਰਾਜ ਚੌਹਾਨ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬੋਲਦਿਆਂ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੱਦਾ ਪੱਤਰ ਮਿਲਿਆ ਸੀ, ਪਰ ਵਿਧਾਨ ਸਭਾ ਸੈਸ਼ਨ ਕਾਰਨ ਉਹ ਉਸ ਸਮੇਂ ਭਾਰਤ ਨਹੀਂ ਆ ਸਕੇ।
ਇਹ ਵੀ ਪੜ੍ਹੋ : 3-5 ਦਸੰਬਰ ਦੌਰਾਨ ਫਸੇ ਯਾਤਰੀਆਂ ਲਈ IndiGo ਨੇ ਕੀਤਾ ਵੱਡਾ ਐਲਾਨ, ਮਿਲੇਗਾ ਟ੍ਰੈਵਲ ਵਾਊਚਰ
ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਅਥਾਹ ਸ਼ਾਂਤੀ ਅਤੇ ਅਧਿਆਤਮਿਕ ਅਨੁਭਵ ਦਾ ਪ੍ਰਗਟਾਵਾ ਕੀਤਾ। ਚੌਹਾਨ ਨੇ ਕਿਹਾ ਕਿ ਇਹ ਪਵਿੱਤਰ ਸਥਾਨ ਸਾਰੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਭਾਈਚਾਰੇ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸੱਦਾ ਦਿੱਤਾ ਅਤੇ ਸਨਮਾਨਿਤ ਕੀਤਾ।
ਵੀਡੀਓ ਲਈ ਕਲਿੱਕ ਕਰੋ -:
























