ਪਟਿਆਲਾ ‘ਚ ਬੀਤੇ ਲੋਹੜੀ ਵਾਲੇ ਦਿਨ ਇਕ ਘਰ ਵਿਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਪਰਿਵਾਰ ਦੇ ਜਵਾਨ ਪੁੱਤ ਨੂੰ ਕਤਲ ਕਰ ਦਿੱਤਾ ਗਿਆ। ਨੌਜਵਾਨ ਘਰੋਂ ਬਾਹਰ ਗਿਆ ਸੀ ਕਿ 5 ਨੌਜਵਾਨਾਂ ਨੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 28 ਸਾਲਾਂ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮੰਗਲਵਾਰ ਨੂੰ ਰਾਜਿੰਦਰਾ ਹਸਪਤਾਲ ‘ਚ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ 13 ਜਨਵਰੀ ਦੀ ਰਾਤ ਨੂੰ ਨਾਭਾ ਵਿੱਚ ਵਾਪਰੀ ਸੀ। ਗੁਰਪ੍ਰੀਤ ਰਾਤ ਕਰੀਬ 8 ਵਜੇ ਘਰੋਂ ਨਿਕਲਿਆ ਸੀ।
ਪਰਿਵਾਰ ਵਾਲਿਆਂ ਨੂੰ ਦੱਸਿਆ ਕਿ ਉਸ ਨੇ ਕਿਹਾ ਸੀ ਕਿ ਉਹ ਕਿਸੇ ਕੰਮ ਲਈ ਜਾ ਰਿਹਾ ਹੈ ਅਤੇ ਜਲਦੀ ਹੀ ਵਾਪਸ ਆ ਜਾਵੇਗਾ। ਦੇਰ ਰਾਤ ਤੱਕ ਜਦੋਂ ਉਹ ਘਰ ਨਾ ਪਰਤਿਆ ਤਾਂ ਪਰਿਵਾਰ ਵਾਲਿਆਂ ਨੂੰ ਸੂਚਨਾ ਮਿਲੀ ਕਿ ਉਸ ਨੂੰ ਜ਼ਖਮੀ ਹਾਲਤ ਵਿੱਚ ਨਾਭਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਮਲਾਵਰਾਂ ਨੇ ਗੁਰਪ੍ਰੀਤ ਦੇ ਪੇਟ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਸਨ।
ਇਹ ਵੀ ਪੜ੍ਹੋ : PSEB ਵੱਲੋਂ ਓਪਨ ਸਕੂਲ ਸਿਸਟਮ ‘ਚ ਵੱਡਾ ਬਦਲਾਅ, ਪਹਿਲੀ ਵਾਰ ਵਿਦਿਆਰਥੀਆਂ ਨੂੰ ਦਿੱਤੀ ਇਹ ਸਹੂਲਤ
ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਨਾਭਾ ਹਸਪਤਾਲ ਤੋਂ ਪਟਿਆਲਾ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਕੋਤਵਾਲੀ ਨਾਭਾ ਦੀ ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਵਿੱਚ ਕੁਝ ਨਾਬਾਲਗ ਵੀ ਸ਼ਾਮਲ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ 4 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਿਕ ਇੱਕ ਦੀ ਭਾਲ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: