ਪਟਿਆਲਾ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨੇ ਪੜ੍ਹਾਈ ਦੇ ਪ੍ਰੈਸ਼ਰ ਵਿਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕੁੜੀ ਬੀਬੀ ਸਾਹਿਬ ਕੌਰ ਹੋਸਟਲ ਵਿਚ ਰਹਿ ਰਹੀ ਸੀ। ਜਦੋਂ ਕੁੜੀ ਦੀਆਂ ਸਾਥਣਾਂ ਨੇ ਕੁੜੀ ਨੂੰ ਇਸ ਹਲਾਤ ਵਿਚ ਦੇਖਿਆ ਤਾਂ ਉਨ੍ਹਾਂ ਤੁਰੰਤ ਵਾਰਡਨ ਨੂੰ ਇਸ ਦੀ ਜਾਣਕਾਰੀ ਵਾਰਡਨ ਨੂੰ ਦਿੱਤੀ। ਕੁੜੀ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਸੀ। ਬਾਅਦ ਵਿਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕਾ ਦੀ ਪਛਾਣ ਜਸਪ੍ਰੀਤ ਕੌਰ ਪੁੱਤਰੀ ਸ਼ਰਨਜੀਤ ਸਿੰਘ ਵਾਸੀ ਪਿੰਡ ਜੋਗਾ (ਮਾਨਸਾ) ਵਜੋਂ ਹੋਈ ਹੈ ਉਸ ਨੇ ਪਟਿਆਲਾ ਯੂਨੀਵਰਸਿਟੀ ਦੇ ਬੀਬੀ ਸਾਹਿਬ ਕੌਰ ਹੋਸਟਲ ਵਿਚ 119 ਨੰਬਰ ਕਮਰੇ ਵਿਚ ਫਾਹਾ ਲੈ ਲਿਆ। ਕੁੜੀ ਬੀ.ਐੱਸ.ਸੀ. ਥਰਡ ਈਅਰ ਦੀ ਵਿਦਿਆਰਥਣ ਸੀ।
ਇਹ ਵੀ ਪੜ੍ਹੋ : ਟੂਰਿਸਟਾਂ ਨੇ ਗੰਦਗੀ ਫੈਲਾਈ ਤਾਂ ਕੱਟਿਆ ਜਾਵੇਗਾ ਚਲਾਨ, ਹਿਮਾਚਲ ਸਰਕਾਰ ਨੇ ਲਏ 2 ਵੱਡੇ ਫੈਸਲੇ
ਕੁੜੀ ਦੇ ਪਿਤਾ ਦੇ ਬਿਆਨਾ ਦੇ ਆਧਾਰ ‘ਤੇ ਪੁਲਿਸ ਨੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤੱਕ ਜਾਣਕਾਰੀ ਪਹੁੰਚੀ ਸੀ ਕਿ ਪਟਿਆਲਾ ਯੂਨੀਵਰਸਿਟੀ ਦੇ ਹੋਸਟਲ ਵਿਚ ਇੱਕ ਕੁੜੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਕੁੜੀ ਪੜ੍ਹਾਈ ਦਾ ਕਾਫੀ ਪ੍ਰੈਸ਼ਰ ਲੈ ਗਈ ਸੀ ਜਿਸ ਕਰਕੇ ਉਸ ਨੇ ਇਹ ਕਦਮ ਚੁੱਕਿਆ।
ਹਾਲਾਂਕਿ ਜਦੋਂ ਮ੍ਰਿਤਕ ਕੁੜੀ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਚਾਹੁੰਦੇ ਸਨ ਕਿ ਕੁੜੀ ਅੱਗੇ ਪੜ੍ਹ-ਲਿਖ ਜਾਵੇ ਪਰ ਕੁੜੀ ਅੱਗੇ ਪੜ੍ਹਣਾ ਨਹੀਂ ਚਾਹੁੰਦੀ ਸੀ। ਪਰਿਵਾਰ ਚਾਹੁੰਦਾ ਸੀ ਕਿ ਪੜ੍ਹਾਈ-ਲਿਖਾਈ ਨਾਲ ਜ਼ਿੰਦਗੀ ਵਿਚ ਕੁਝ ਜਾਵੇਗੀ। ਪੋਸਟਮਾਰਟਮ ਮਗਰੋਂ ਕੁੜੀ ਦੀ ਮ੍ਰਿਤਕ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























