ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਆਉਂਦਾ ਨਜ਼ਰ ਨਹੀਂ ਆ ਰਿਹਾ। ਲਗਾਤਾਰ ਸਰਹੱਦੀ ਇਲਾਕਿਆਂ ‘ਚ ਡ੍ਰੋਨ ਜ਼ਰੀਏ ਹੈਰੋਇਨ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ BSF ਤੇ ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਉਹ ਆਪਣੇ ਗਲਤ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਰਹੇ।
ਭਾਰਤ-ਪਾਕਿਸਤਾਨ ਬਾਰਡਰ ‘ਤੇ ਹੈਰੋਇਨ ਦੀ ਤਸਕਰੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਕ ਬੀਐੱਸਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਰੋੜਾ ਵਾਲਾ ਖੁਰਦ ਤੇ ਰਤਨ ਖੁਰਦ ਵਿਚ ਸਵੇਰ ਦੇ ਸਮੇਂ 2 ਡ੍ਰੋਨ ਜ਼ਬਤ ਕੀਤੇ ਹਨ ਜਿਨ੍ਹਾਂ ਨਾਲ ਇਕ-ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਕੀਮਤ ਲਗਭਗ 6 ਕਰੋੜ ਰੁਪਏ ਦੇ ਕਰੀਬ ਹੈ। ਇਕ ਪੈਕਟ ਦੇ ਨਾਲ 7-ਇਲਯੂਮੀਨੇਸ਼ਨ ਰਾਊਂਡ ਵੀ ਜ਼ਬਤ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: