ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ(SSOC) ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। BSF ਅਤੇ ਪੁਲਿਸ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਇੱਕ ਹੋਰ ਨਾਜਾਇਜ਼ ਕੋਸ਼ਿਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰ ਦਿੱਤਾ ਹੈ। SSOC ਤੇ BSF ਨੇ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਸਰਚ ਆਪ੍ਰੇਸ਼ਨ ਦੌਰਾਨ ਇੱਕ ਡਰੋਨ ਅਤੇ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਪਿੰਡ ਧਰਮੂ ਵਾਲਾ ਅਤੇ ਨਾਨਕ ਨਗਰ ਦੇ ਆਸ-ਪਾਸ ਦੇ ਇਲਾਕੇ ‘ਚ ਕਿਸੇ ਅਣਪਛਾਤੇ ਭਾਰਤੀ ਸਮੱਗਲਰ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰੀ ਮਾਤਰਾ ‘ਚ ਹੈਰੋਇਨ ਮੰਗਵਾਈ ਹੈ। ਜੇਕਰ ਪਿੰਡ ਧਰਮੂਵਾਲਾ ਅਤੇ ਨਾਨਕ ਨਗਰ ਦੇ ਨਾਲ ਲੱਗਦੇ ਇਲਾਕੇ ਦੀ ਤਲਾਸ਼ੀ ਲਈ ਜਾਵੇ ਤਾਂ ਡਰੋਨ ਅਤੇ ਹੈਰੋਇਨ ਮਿਲ ਸਕਦੀ ਹੈ। ਸੂਚਨਾ ਭਰੋਸੇਯੋਗ ਹੋਣ ਤੋਂ ਬਾਅਦ ਮਾਮਲਾ AIG CI ਫ਼ਿਰੋਜ਼ਪੁਰ ਦੇ ਧਿਆਨ ਵਿੱਚ ਲਿਆਂਦਾ ਗਿਆ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ‘ਚ ਹੋਲਾ ਮਹੱਲਾ ਸ਼ੁਰੂ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਜਾਇਆ ਗਿਆ ਨਗਰ ਕੀਰਤਨ
ਇਸ ਤੋਂ ਬਾਅਦ ਪਿੰਡ ਧਰਮੂ ਵਾਲਾ ਅਤੇ ਨਾਨਕ ਨਗਰ ਦੇ ਆਸ-ਪਾਸ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਸੈਨਿਕਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਨਾਨਕ ਨਗਰੀ ਦੇ ਆਸ-ਪਾਸ ਦੇ ਇਲਾਕੇ ਤੋਂ 02 ਪੈਕਟ ਸ਼ੱਕੀ ਹੈਰੋਇਨ (ਕੁੱਲ ਵਜ਼ਨ ਲਗਭਗ 2 ਕਿਲੋ) ਸਮੇਤ 01 ਡਰੋਨ ਸਫਲਤਾਪੂਰਵਕ ਬਰਾਮਦ ਕੀਤਾ। ਬਰਾਮਦ ਕੀਤੇ ਗਏ ਡਰੋਨ ਦੀ ਪਛਾਣ ਕਵਾਡਕਾਪਟਰ ਮਾਡਲ – DJI Matrice 300 RTK ਵਜੋਂ ਕੀਤੀ ਗਈ ਹੈ ਅਤੇ ਨਸ਼ੀਲੇ ਪਦਾਰਥਾਂ ਨੂੰ ਪੀਲੀ ਚਿਪਕਣ ਵਾਲੀ ਟੇਪ ਨਾਲ ਲਪੇਟਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: