ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਸਖਤ ਕਾਰਵਾਈ ਦੇ ਹਿੱਸੇ ਵਜੋਂ ਤਰਨਤਾਰਨ ਜ਼ਿਲੇ ਵਿੱਚ ਦੋ ਤਸਕਰਾਂ ਸਮੇਤ ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਇੱਕ ਬੀਐਸਐਫ ਦੇ ਸਿਪਾਹੀ ਨੂੰ ਗ੍ਰਿਫਤਾਰ ਕਰਕੇ ਪਾਕਿ ਵਲੋਂ ਸਮਰਥਨ ਪ੍ਰਾਪਤ ਸਰਹੱਦ ਪਾਰੋਂ ਚਲਦੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਇਕ ਹੋਰ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਡੀ ਜੀ ਪੀ ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਉਸਨੇ ਗੁਰਮੀਤ ਸਿੰਘ ਦੇ ਨਾਮ ‘ਤੇ ਜਾਰੀ ਕੀਤੇ ਗਏ ਜਾਅਲੀ ਪਾਸਪੋਰਟ ਅਤੇ ਆਧਾਰ ਕਾਰਡ ਦੀ ਵਰਤੋਂ ਕੀਤੀ ਸੀ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਉੱਤੇ ਪਹਿਲਾਂ ਵਿਰੁੱਧ ਤਸਕਰੀ ਦੇ ਪੰਜ ਕੇਸ ਦਰਜ ਹਨ। ਉਨਾਂ ਅੱਗੇ ਕਿਹਾ ਕਿ ਸੱਤਾ ਦੀ ਅਣਪਛਾਤੀ ਜਾਇਦਾਦ, ਜਿਸ ਨੂੰ ਉਸਨੇ ਸੰਧੂ ਕਲੋਨੀ ਅੰਮ੍ਰਿਤਸਰ ਵਿਖੇ ਆਪਣੇ ਪਰਿਵਾਰ ਦੀ ਰਿਸ਼ਤੇਦਾਰ ਮਨਿੰਦਰ ਕੌਰ ਦੇ ਨਾਮ ‘ਤੇ ਨਸ਼ਿਆਂ ਦੇ ਪੈਸੇ ਨਾਲ ਖਰੀਦਿਆ ਸੀ, ਨੂੰ ਜਾਮ (ਫ੍ਰੀਜ਼) ਕਰਾ ਲਿਆ ਗਿਆ ਹੈ।
Home ਖ਼ਬਰਾਂ ਤਾਜ਼ਾ ਖ਼ਬਰਾਂ ਪੰਜਾਬ ਪੁਲਿਸ ਵਲੋਂ ਸਰਹੱਦ ਪਾਰੋਂ ਚੱਲਦੀ ਨਸ਼ਾ ਤਸਕਰੀ ‘ਚ ਗ੍ਰਿਫਤਾਰ ਕੀਤੇ 3 ਦੋਸ਼ੀਆਂ ‘ਚ BSF ਦਾ ਸਿਪਾਹੀ ਸ਼ਾਮਲ
ਪੰਜਾਬ ਪੁਲਿਸ ਵਲੋਂ ਸਰਹੱਦ ਪਾਰੋਂ ਚੱਲਦੀ ਨਸ਼ਾ ਤਸਕਰੀ ‘ਚ ਗ੍ਰਿਫਤਾਰ ਕੀਤੇ 3 ਦੋਸ਼ੀਆਂ ‘ਚ BSF ਦਾ ਸਿਪਾਹੀ ਸ਼ਾਮਲ
Aug 02, 2020 8:58 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .