ਭਾਰਤ-ਪਾਕਿਸਤਾਨ ਦੀ ਸਰਹੱਦ ‘ਤੇ BSF ਦੇ ਜਵਾਨਾਂ ਨੇ ਇੱਕ ਵਾਰ ਫਿਰ ਤੋਂ ਪਾਕਿਸਤਾਨ ਦੀ ਨਾਪਾਕ ਹਰਕਤ ਨੂੰ ਨਾਕਾਮ ਕਰ ਦਿੱਤਾ ਹੈ । ਮਿਲੀ ਜਾਣਕਾਰੀ BSF ਦੇ ਜਵਾਨਾਂ ਨੇ ਕਮਾਲਪੁਰ ਪੋਸਟ ’ਤੇ ਐਤਵਾਰ ਰਾਤ ਨੂੰ ਕਰੀਬ 10:10 ਵਜੇ ਦੇ ਕਰੀਬ ਡਰੋਨ ਦੇਖਿਆ ਗਿਆ ਜਿਸ ‘ਤੇ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰ ਦਿੱਤੀ। ਸਰਹੱਦ ਅੰਦਰ ਦਾਖਿਲ ਹੋ ਰਹੇ ਡਰੋਨ ’ਤੇ ਬੀਐਸਐਫ ਦੇ ਜਵਾਨਾਂ ਵੱਲੋਂ 20 ਰਾਉਂਡ ਫਾਇਰ ਕੀਤੇ ਗਏ ਅਤੇ ਬੰਬ ਵੀ ਸੁੱਟੇ ਗਏ । ਜਿਸ ਤੋਂ ਬਾਅਦ ਡਰੋਨ ਵਾਪਿਸ ਪਾਕਿਸਤਾਨ ਵੱਲ ਨੂੰ ਚਲਾ ਗਿਆ। ਫਿਲਹਾਲ ਬੀਐਸਐਫ ਦੇ ਜਵਾਨਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਇਹ ਤੀਜ਼ੀ ਵਾਰ ਹੈ ਕਿ ਪਾਕਿਸਤਾਨ ਦੇ ਪਾਸੇ ਤੋਂ ਭਾਰਤੀ ਸਰਹੱਦ ਅੰਦਰ ਡਰੋਨ ਨੂੰ ਦੇਖਿਆ ਗਿਆ ਹੈ ਜਿਸ ’ਤੇ ਬੀਐਸਐਫ ਦੇ ਮੁਸਤੈਦ ਜਵਾਨਾਂ ਨੇ ਫਾਇਰਿੰਗ ਕਰਕੇ ਵਾਪਿਸ ਪਾਕਿਸਤਾਨ ਭੇਜ ਦਿੱਤਾ । ਦੱਸ ਦੇਈਏ ਕਿ ਬੀਤੇ ਸ਼ਨੀਵਾਰ ਨੂੰ ਵੀ ਪਾਕਿਸਤਾਨ ਵੱਲੋਂ ਭੇਜੇ ਗਏ ਡਰੋਨ ਨੇ ਪੰਜਾਬ ਦੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ, ਪਰ BSF ਦੇ ਜਵਾਨਾਂ ਨੇ ਗੋਲੀਬਾਰੀ ਕਰ ਕੇ ਉਸਨੂੰ ਭਜਾ ਦਿੱਤਾ ਸੀ। 113 ਬਟਾਲੀਅਨ ਦੇ ਕੱਸੋਵਾਲ ਦੇ ਜਵਾਨਾਂ ਨੇ ਪਾਕਿਸਤਾਨ ਡਰੋਨ ਨੂੰ ਦੇਖਦੇ ਹੀ ਫਾਇਰਿੰਗ ਕੀਤੀ ਤੇ ਰੌਸ਼ਨੀ ਵਾਲੇ ਬੰਬ ਵੀ ਸੁੱਟੇ। ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਚਲਾ ਗਿਆ।
ਇਹ ਵੀ ਪੜ੍ਹੋ: ਯੁਗਾਂਡਾ : ਨਵੇਂ ਸਾਲ ਦੇ ਜਸ਼ਨ ‘ਚ ਮਾਤਮ, ਆਤਿਸ਼ਬਾਜ਼ੀ ਵੇਖਣ ਆਏ ਲੋਕਾਂ ‘ਚ ਮਚੀ ਭਗਦੜ, 9 ਮੌਤਾਂ
ਗੌਰਤਲਬ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਅਕਸਰ ਹੀ ਘੁਸਪੈਠੀਆਂ ਤੇ ਡਰੋਨਾਂ ਦੀ ਹਲਚਲ ਨਜ਼ਰ ਆਉਂਦੀ ਰਹਿੰਦੀ ਹੈ । ਧੁੰਦ ਦਾ ਫਾਇਦਾ ਚੁੱਕ ਕੇ ਪਾਕਿ ਤਸਕਰ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਨੂੰ ਸਰਹੱਦ ਪਾਰ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ, ਪਰ ਬੀਐਸਐਫ ਦੀ ਕਾਰਵਾਈ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ‘ਤੇ ਪਾਣੀ ਫੇਰ ਦਿੰਦੀ ਹੈ।
ਵੀਡੀਓ ਲਈ ਕਲਿੱਕ ਕਰੋ -: