ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਸੀਮਾ ਸੁਰੱਖਿਆ ਬਲ ਨੇ ਨਸ਼ਾ ਅਤੇ ਹਥਿਆਰਾਂ ਦੇ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਸੀਮਾ ਸੁਰੱਖਿਆ ਬਲ ਨੇ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਲਈ ਇਨਾਮ ਦਾ ਐਲਾਨ ਕੀਤਾ ਹੈ। ਬੀਐਸਐਫ ਨੇ ਕਿਹਾ ਹੈ ਕਿ ਜੋ ਵੀ ਉਨ੍ਹਾਂ ਨੂੰ ਸਰਹੱਦੀ ਖੇਤਰਾਂ ਵਿੱਚ ਡਰੋਨ ਆਉਣ, ਪਾਕਿਸਤਾਨ ਤੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਬਾਰੇ ਜਾਣਕਾਰੀ ਦੇਵੇਗਾ, ਉਸ ਨੂੰ ਇੱਕ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਉਸ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇਗੀ। ਉਸ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ।
ਦੱਸ ਦਈਏ ਕਿ ਜਦੋਂ ਤੋਂ ਸਰਹੱਦੀ ਇਲਾਕਿਆਂ ਦੀ ਘੇਰਾਬੰਦੀ ਕੀਤੀ ਗਈ ਹੈ ਅਤੇ ਬੀਐਸਐਫ ਤਸਕਰਾਂ ‘ਤੇ ਸਰਗਰਮੀ ਨਾਲ ਨਜ਼ਰ ਰੱਖ ਰਹੀ ਹੈ, ਉਦੋਂ ਤੋਂ ਪਾਕਿਸਤਾਨ ਵਿਚ ਬੈਠੇ ਭਾਰਤ ਵਿਰੋਧੀ ਦੁਸ਼ਮਣਾਂ ਨੇ ਵੀ ਤਸਕਰੀ ਦਾ ਰੁਝਾਨ ਬਦਲਿਆ ਹੈ। ਹੁਣ ਮਨੁੱਖੀ ਤਸਕਰੀ ਦੀ ਬਜਾਏ ਡਰੋਨਾਂ ਨਾਲ ਤਸਕਰੀ ਕਰ ਰਹੇ ਹਨ। ਵਿਦੇਸ਼ੀ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤ ਭੇਜੇ ਜਾ ਰਹੇ ਹਨ। ਹਾਲਾਂਕਿ, ਦੇਸ਼ ਵਿਰੋਧੀ ਤਾਕਤਾਂ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਲਈ ਡਰੋਨਾਂ ਦੀ ਲਗਾਤਾਰ ਵਰਤੋਂ ਦੇ ਮੱਦੇਨਜ਼ਰ, ਬੀਐਸਐਫ ਨੇ ਵੀ ਚੌਕਸੀ ਵਧਾ ਦਿੱਤੀ ਹੈ ਅਤੇ ਸਰਹੱਦੀ ਖੇਤਰਾਂ ਵਿੱਚ ਗਸ਼ਤ ਵਧਾ ਦਿੱਤੀ ਹੈ। ਬੀਐਸਐਫ ਨੇ ਵੀ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ। ਹੁਣ ਹੈੱਡਕੁਆਰਟਰ ਪੰਜਾਬ ਫਰੰਟੀਅਰ ਬੀਐਸਐਫ ਜਲੰਧਰ ਕੈਂਟ ਨੇ ਸਰਹੱਦੀ ਖੇਤਰਾਂ ਵਿੱਚ ਡਰੋਨ ਦੀ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”