ਪਾਕਿ ਤਸਕਰਾਂ ਵਲੋਂ ਕੌਮਾਂਤਰੀ ਸਰਹੱਦ ਰਾਹੀਂ ਨਸ਼ੀਲੇ ਪਦਾਰਥ ਦੀ ਤਸਕਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪਰ ਸਰਹੱਦ ਤੇ ਤਾਇਨਾਤ ਚੌਕਸ ਜਵਾਨਾਂ ਵੱਲੋਂ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਜਾਂਦਾ ਹੈ। ਹੁਣ ਇੱਕ ਫ਼ਾਰ ਫਿਰ ਗੁਰਦਸਪੂਰ ਵਿੱਚ BSF ਜਵਾਨਾਂ ਵੱਲੋਂ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਦੇ 15 ਛੋਟੇ ਪੈਕੇਟ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ 26 ਮਈ ਨੂੰ ਰਾਤ ਦੇ ਸਮੇਂ BSF ਜਵਾਨਾਂ ਨੇ ਸਰਹੱਦੀ ਖੇਤਰ ਵਿੱਚ ਇੱਕ ਡਰੋਨ ਦੇਖਿਆ ਸੀ। ਇਸ ਤੋਂ ਬਾਅਦ BSF ਜਵਾਨਾਂ ਨੇ ਇੱਕ ਸਰਚ ਅਭਿਆਨ ਚਲਾਇਆ। ਇਸ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਅਗਵਾਨ ਪਿੰਡ ਦੇ ਅਗਵਾਨ ਚੌਕ ਨੇੜੇ ਸ਼ੱਕੀ ਹੈਰੋਇਨ ਦੇ ਦੋ ਪੈਕੇਟ ਬਰਾਮਦ ਕੀਤੇ, ਜਿਸ ਦਾ ਕੁੱਲ ਵਜਨ ਲਗਭਗ 11.036 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ 1 ਜੂਨ ਦੀ ਛੁੱਟੀ ਦਾ ਐਲਾਨ, ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਗਿਆ ਸੀ। ਜਾਂਚ ਕਰਨ ‘ਤੇ ਅੰਦਰੋਂ ਸ਼ੱਕੀ ਹੈਰੋਇਨ ਦੇ 15 ਛੋਟੇ ਚਿੱਟੇ ਪਾਰਦਰਸ਼ੀ ਪੈਕੇਟ ਮਿਲੇ ਹਨ।
ਵੀਡੀਓ ਲਈ ਕਲਿੱਕ ਕਰੋ -: