ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੂੰ ਇੱਕ ਵਾਰ ਫਿਰ ਵੱਡੀ ਸਫਲਤਾ ਮਿਲੀ ਹੈ। BSF ਨੇ ਸੋਮਵਾਰ ਸ਼ਾਮ ਅੰਮ੍ਰਿਤਸਰ ਦੇ ਨੇਸ਼ਟਾ ਸਰਹੱਦੀ ਪਿੰਡ ਵਿੱਚ ਇੱਕ ਖੇਤ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ। ਡਰੋਨ ਖਰਾਬ ਹਾਲਤ ਵਿੱਚ ਸੀ। ਜਾਂਚ ਤੋਂ ਬਾਅਦ ਜਵਾਨਾਂ ਵੱਲੋਂ ਡਰੋਨ ਨੂੰ ਥਾਣਾ ਘਰਿੰਡਾ ਦੀ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ।
BSF ਦੇ ਬੁਲਾਰੇ ਅਨੁਸਾਰ ਬਲ ਦੀ ਇੱਕ ਟੁਕੜੀ ਸੋਮਵਾਰ ਸ਼ਾਮ ਨੂੰ ਨੇਸ਼ਟਾ ਪਿੰਡ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਪਿੰਡ ਦੇ ਇੱਕ ਖੇਤ ਵਿੱਚ ਡਰੋਨ ਹੋਣ ਦੀ ਸੂਚਨਾ ਮਿਲੀ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ BSF ਦੇ ਜਵਾਨਾਂ ਨੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਸੈਨਿਕਾਂ ਨੇ ਸ਼ਾਮ ਕਰੀਬ 6 ਵਜੇ ਪਿੰਡ ਦੇ ਨਾਲ ਲੱਗਦੇ ਇੱਕ ਖੇਤ ਵਿੱਚੋਂ ਡਰੋਨ ਮਿਲਿਆ।
ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ ‘ਚ ਮਜ਼ਦੂਰ ਦਾ ਕਤ.ਲ, ਪਤਨੀ ਨੂੰ ਫੋਨ ‘ਤੇ ਕਹਿੰਦਾ ਬਸ ਆ ਰਿਹਾਂ… ਆਈ ਮੌ.ਤ ਦੀ ਖ਼ਬਰ
BSF ਵੱਲੋਂ ਬਰਾਮਦ ਕੀਤਾ ਗਿਆ ਡਰੋਨ ਪੂਰੀ ਤਰ੍ਹਾਂ ਟੁੱਟੀ ਹੋਈ ਹਾਲਤ ਵਿੱਚ ਸੀ। ਬਰਾਮਦ ਕੀਤੇ ਗਏ ਡਰੋਨ ਦੀ ਪਛਾਣ ਚੀਨ ਦੇ ਬਣੇ DJI Mavic 3 ਕਲਾਸਿਕ ਵਜੋਂ ਹੋਈ ਹੈ। ਗੈਰ-ਕਾਨੂੰਨੀ ਡਰੋਨ ਦੀ ਇਹ ਮਹੱਤਵਪੂਰਨ ਬਰਾਮਦਗੀ BSF ਦੇ ਸੁਹਿਰਦ ਯਤਨਾਂ ਨੂੰ ਦਰਸਾਉਂਦੀ ਹੈ, ਜੋ ਸਰਹੱਦ ਪਾਰ ਤੋਂ ਡਰੋਨ ਦੇ ਖਤਰੇ ਨੂੰ ਖਤਮ ਕਰਨ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: