ਭਾਰਤ-ਪਾਕਿ ਸਰਹੱਦ ‘ਤੇ ਬਾਰਡਰ ਸਿਕਓਰਿਟੀ ਫੋਰਸ ਨੇ ਪਾਕਿਸਤਾਨੀ ਤਸਕਰਾਂ ਦੀ ਡਰੱਗ ਪਹੁੰਚਾਉਣ ਦੀ ਇੱਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। BSF ਨੇ ਸਰਹੱਦ ਪਾਰ ਤੋਂ ਆਏ ਇੱਕ ਡਰੋਨ ਨੂੰ ਜ਼ਬਤ ਕੀਤਾ ਹੈ। ਡਰੋਨ ‘ਤੇ ਬੰਨ੍ਹੇ 42 ਕਰੋੜ ਦੇ ਨ.ਸ਼ੇ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ। ਫਿਲਹਾਲ ਡਰੋਨ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।
BSF ਅਧਿਕਾਰੀਆਂ ਵੱਲੋਂ ਸਾਂਝੀ ਕੇਤੈ ਗਈ ਜਾਣਕਾਰੀ ਅਨੁਸਾਰ ਇਹ ਡਰੋਨ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਹਰਦੋ ਰਤਨ ਤੋਂ ਜ਼ਬਤ ਕੀਤਾ ਗਿਆ ਹੈ। BSF ਵੱਲੋਂ ਸਰਹੱਦ ‘ਤੇ ਨਸ਼ੇ ਦੇ ਖਿਲਾਫ਼ ਸ਼ੁਰੂ ਕੀਤੇ ਗਏ ਅਭਿਆਨ ਵਿੱਚ ਇਹ ਸਫਲਤਾ ਮਿਲੀ। BSF ਨੂੰ ਡਰੋਨ ਦੇ ਭਾਰਤੀ ਸਰਹੱਦ ਵਿੱਚ ਆਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ।
ਇਹ ਵੀ ਪੜ੍ਹੋ:ਸਿੱਖਾਂ ਲਈ ਮਾਣ ਵਾਲੀ ਗੱਲ, ਅਮਰੀਕਾ ਦੇ ਕਨੈਕਟੀਕਟ ‘ਚ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ
ਦੱਸ ਦੇਈਏ ਕਿ ਡਰੋਨ ਦੇ ਨਾਲ BSF ਦੇ ਜਵਾਨਾਂ ਨੇ ਨ.ਸ਼ੇ ਦੀ ਖੇਪ ਨੂੰ ਵੀ ਜ਼ਬਤ ਕਰ ਲਿਆ ਹੈ। ਡਰੋਨ ਦੇ ਨਾਲ 6.3 ਕਿਲੋਗ੍ਰਾਮ ਹੈਰੋਇਨ ਦੀ ਖੇਪ ਬੰਨ੍ਹੀ ਹੋਈ ਸੀ। ਜਿਸਦੀ ਅੰਤਰਰਾਸ਼ਟਰੀ ਕੀਮਤ 42 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਇਸਦੇ ਨਾਲ ਅ.ਫੀਮ ਨੂੰ ਵੀ ਜ਼ਬਤ ਕੀਤਾ ਗਿਆ ਹੈ ਜਿਸਦਾ ਵਜ਼ਨ 60 ਗ੍ਰਾਮ ਸੀ।
ਵੀਡੀਓ ਲਈ ਕਲਿੱਕ ਕਰੋ -: