ਅਫ਼ਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਡਰਾਈ ਫਰੂਟ ਵਿੱਚ ਅਟਾਰੀ ਸਰਹੱਦ ‘ਤੇ ਵੱਡੀ ਮਾਤਰਾ ਵਿੱਚ ਹੈਰੋਇਨ ਹਾਸਿਲ ਕਰਨ ਵਿੱਚ ਭਾਰਤੀ ਕਸਟਮ BSF ਨੂੰ ਵੱਡੀ ਸਫਲਤਾ ਮਿਲੀ ਹੈ। ਅਫ਼ਗਾਨਿਸਤਾਨ ਤੋਂ ਪਾਕਿਸਤਾਨ ਦੇ ਰਸਤਿਓਂ ਭਾਰਤ ਪਹੁੰਚੇ ਡਰਾਈ ਫਰੂਟ ਦੇ ਟਰੱਕ ਵਿੱਚੋਂ ਹੈਰੋਇਨ ਹਾਸਿਲ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਟਰੱਕਾਂ ਵਿੱਚ ਅਫ਼ਗਾਨਿਸਤਾਨੀ ਮਲੱਠੀ ਤੇ ਹੋਰ ਸਾਮਾਨ ਸੀ।
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਟਰੱਕਾਂ ਵਿੱਚੋਂ 50 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ 250 ਕਰੋੜ ਰੁਪਏ ਹੈ। ਸੂਤਰਾਂ ਮੁਤਾਬਕ ਭਾਰਤੀ ਕਸਟਮ ਵੱਲੋਂ ਪਾਕਿਸਤਾਨ ਰਸਤੇ ਭਾਰਤ ਪਹੁੰਚੀ ਅਫਗਾਨਿਸਤਾਨੀ ਡਰਾਈ ਫਰੂਟ ਦੀ ਖੇਪ ਸ਼ਨੀਵਾਰ ਨੂੰ ਆਈ ਸੀ। ਜਿਸਦੀ ਦੇਰ ਰਾਤ ਤੱਕ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਜੁਗਾੜੂ ਰੇਹੜੀਆਂ’ ਬੰਦ ਕਰਨ ਨੂੰ ਲੈ ਕੇ ਦਿੱਤੇ ਗਏ ਹੁਕਮ ਲਏ ਗਏ ਵਾਪਿਸ
ਦੱਸ ਦੇਈਏ ਕਿ 23 ਅਪ੍ਰੈਲ ਨੂੰ ਭਾਰਤੀ ਕਸਟਮ ਦੇ ਅਧਿਕਾਰੀਆਂ ਅਫਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੀ ਰੁਟੀਨ ਵਿਚ ਚੈਕਿੰਗ ਕਰਨੀ ਸ਼ੁਰੂ ਕੀਤੀ ਗਈ ਸੀ। ਇਸ ਚੈਕਿੰਗ ਦੌਰਾਨ ਹੀ ਇੱਕ ਇੱਕ ਕਰਦਿਆਂ ਭਾਰਤੀ ਕਸਟਮ ਦੇ ਅਧਿਕਾਰੀਆਂ ਨੂੰ ਮਲੱਠੀ ਦੀਆਂ ਬੋਰੀਆਂ ਵਿੱਚੋਂ ਵੱਡੀ ਮਾਤਰਾ ਵਿੱਚ ਹੈਰੋਇਨ ਮਿਲੀ । ਸਰਕਾਰੀ ਸੂਤਰਾਂ ਮੁਤਾਬਿਕ ਕਸਟਮ ਵਿਭਾਗ ਤੇ ਬੀਐੱਸਐੱਫ ਨੂੰ ਅਫਗਾਨਿਸਤਾਨ ਤੋਂ ਆਉਣ ਵਾਲੇ ਡਰਾਈ ਫਰੂਟ ਵਿਚ ਹੈਰੋਇਨ ਆਉਣ ਦੀ ਗੁਪਤ ਸੂਚਨਾ ਪ੍ਰਾਪਤ ਪਹਿਲਾਂ ਤੋਂ ਹੀ ਮਿਲ ਗਈ ਸੀ ਜਿਸ ਲਈ ਭਾਰਤੀ ਕਸਟਮ ਤੇ ਬੀ ਐਸ ਐਫ ਵੱਲੋਂ ਚੌਕਸੀ ਵਧਾ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: