ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬਰਨਾਲਾ ‘ਚ ਨਸ਼ਾ ਤਸਕਰਾਂ ਖਿਲਾਫ ਬੁਲਡੋਜ਼ਰ ਕਾਰਵਾਈ ਕੀਤੀ। ਇਸ ਦੌਰਾਨ ਇੱਕ ਨਸ਼ਾ ਤਸਕਰ ਦੀ ਬਿਲਡਿੰਗ ਨੂੰ ਢਾਹ ਦਿੱਤਾ ਗਿਆ। ਦੋਸ਼ੀ ਮੋਹਨੀ ਸਿੰਘ ਖ਼ਿਲਾਫ਼ 10 ਐਨਡੀਪੀਐਸ ਸਮੇਤ ਕਈ ਐਫਆਈਆਰ ਦਰਜ ਹਨ। ਇਸ ਦੇ ਨਾਲ ਹੀ ਦੋਸ਼ੀ ਦੀ ਜਾਇਦਾਦ ਨੂੰ ਗੈਰ-ਕਾਨੂੰਨੀ ਸੀ।
ਇਹ ਕਾਰਵਾਈ ਕਸਬਾ ਹੰਡਿਆਇਆ ਵਿਖੇ ਕੀਤੀ ਗਈ। ਨਗਰ ਪੰਚਾਇਤ ਵੱਲੋਂ ਕੀਤੀ ਗਈ। ਹਾਲਾਂਕਿ ਮਾਹੌਲ ਖਰਾਬ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਪੁਲਿਸ ਵੀ ਤਾਇਨਾਤ ਰਹੀ। ਇਸ ਮੌਕੇ ਬਰਨਾਲਾ ਦੇ ਐਸ.ਐਸ.ਪੀ ਨੇ ਕਿਹਾ ਕਿ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲੇ ਸਾਰੇ ਲੋਕ ਇਹ ਕੰਮ ਛੱਡ ਕੇ ਸਹੀ ਰਸਤੇ ‘ਤੇ ਆ ਜਾਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਐੱਸ.ਐੱਸ.ਪੀ. ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਦੀ ਵੀ ਅਪੀਲ ਕੀਤੀ।
ਇਸ ਤੋਂ ਪਹਿਲਾਂ 10 ਮਾਰਚ ਨੂੰ ਬਰਨਾਲਾ ਵਿੱਚ ਦੋ ਮਹਿਲਾ ਨਸ਼ਾ ਤਸਕਰਾਂ ਦੇ ਘਰ ਬੁਲਡੋਜ਼ਰ ਨਾਲ ਢਾਹ ਦਿੱਤੇ ਗਏ ਸਨ। ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕਰੀਬ 16 ਕੇਸ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਢਾਹੀ ਗਈ ਇਮਾਰਤ ਖਾਲੀ ਸੀ। ਇਸ ਤੋਂ ਪਹਿਲਾਂ ਨਸ਼ੇ ਵਾਲੀ ਜਾਇਦਾਦ ਇੱਕ ਸਰਪੰਚ ਵੱਲੋਂ ਕੁਰਕ ਕੀਤੀ ਗਈ ਸੀ।
‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ 35ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 469 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 30 ਐਫਆਈਆਰ ਦਰਜ ਕਰਕੇ 46 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਸਿਰਫ਼ 35 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਹੁਣ 4874 ਹੋ ਗਈ ਹੈ।