ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੇ ਘਰ ਢਾਹੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਪੱਟੀ ਵਿਖੇ ਅੱਜ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰਦੇ ਹੋਏ ਇੱਕ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾਉਂਦੇ ਹੋਏ ਘਰ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਤਰਨ ਤਾਰਨ ਦੇ SSP ਅਭਿਮੰਨਿਊ ਰਾਣਾ ਨੇ ਦੱਸਿਆ ਕਿ ਚਮਕੌਰ ਸਿੰਘ ਉਰਫ ਚਮਕੂ ਜਿਸ ਉਪਰ ਨਸ਼ਾ ਤਸਕਰੀ ਦੇ ਨੌ ਤੋਂ ਵੱਧ ਮੁਕਦਮੇ ਦਰਜ ਸਨ ਅਤੇ ਇਸ ਵੱਲੋਂ ਨਸ਼ੇ ਦੀ ਸਪਲਾਈ ਕਰਕੇ ਕੀਤੀ ਕਮਾਈ ਦੌਰਾਨ ਸਰਕਾਰੀ ਜਗ੍ਹਾ ਉੱਪਰ ਮਕਾਨ ਬਣਾਇਆ ਹੋਇਆ ਸੀ, ਜਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਇੰਸਟਾਗ੍ਰਾਮ ਸਟਾਰ ਸੁੱਖ ਰਤੀਆ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 5 ਲੱਖ ਰੁਪਏ ਦੀ ਸੁਪਾਰੀ ਲੈ ਕੇ ਮਹਿਲਾ ਦਾ ਕੀਤਾ ਕ.ਤ/ਲ
ਉਹਨਾਂ ਵੱਲੋਂ ਸਕਿਓਰਿਟੀ ਦੀ ਮੰਗ ਕੀਤੀ ਗਈ ਜਿਸ ਤੋਂ ਬਾਅਦ ਸਾਂਝੇ ਆਪਰੇਸ਼ਨ ਦੌਰਾਨ ਚਮਕੌਰ ਸਿੰਘ ਉਰਫ ਚਮਕੂ ਦੇ ਇਸ ਘਰ ਨੂੰ ਢਹਿ-ਢੇਰੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਹੋਰ ਅੱਗੇ ਵਧਾਇਆ ਜਾਵੇਗਾ ਅਤੇ ਜੋ ਵੀ ਹੋਰ ਨਸ਼ਾ ਤਸਕਰ ਹਨ ਉਹਨਾਂ ਦੇ ਘਰ ਵੀ ਢਹਿ-ਢੇਰੀ ਕੀਤੇ ਜਾਣਗੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: