ਬਠਿੰਡਾ ‘ਚ ਇਕ ਵੱਡੀ ਵਾਰਦਾਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਵੀਰਵਾਰ ਨੂੰ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਐਨ.ਐਫ.ਐਲ. ਗੇਟ ਨੰਬਰ ਇੱਕ ਕੋਲ ਇੱਕ ਵਕੀਲ ਨੂੰ ਸ਼ਰੇਆਮ ਫਾਇਰਿੰਗ ਕਰ ਦਿੱਤੀ ਗਈ। ਇਸ ਫਾਇਰਿੰਗ ਵਿਚ ਵਕੀਲ ਗੰਭੀਰ ਜ਼ਖ਼ਮੀ ਹੋ ਗਿਆ। ਇਹ ਘਟਨਾ 2 ਤੋਂ 3 ਦੇ ਵਿਚਕਾਰ ਦੀ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਵਕੀਲ ਅਦਾਲਤ ਦੇ ਕੰਪਲੈਕਸ ‘ਚ ਆਪਣਾ ਕੰਮ ਖ਼ਤਮ ਕਰਕੇ ਮੋਟਰਸਾਈਕਲ ‘ਤੇ ਘਰ ਪਰਤ ਰਿਹਾ ਸੀ। ਇਸ ਦੌਰਾਨ ਕਾਰ ‘ਚ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਵਕੀਲ ਨੂੰ ਦੋ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਨੂੰ ਇਲਾਜ ਲਈ ਤੁਰੰਤ ਸਥਾਨਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਥਰਮਲ ਅਤੇ ਜ਼ਿਲਾ ਅਧਿਕਾਰੀ ਹਰਕਤ ‘ਚ ਆ ਗਏ ਅਤੇ ਇਲਾਕੇ ਦੀ ਨਾਕਾਬੰਦੀ ਕਰ ਕੇ ਦੋਸ਼ੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ। ਹਰ ਐਂਗਲ ਤੋਂ ਇਸ ਘਟਨਾ ਨੂੰ ਖੰਗਾਲਿਆ ਜਾ ਰਿਹਾ ਹੈ ਕਿ ਇਹ ਕਿਸੇ ਤਰ੍ਹਾਂ ਦੀ ਰੰਜਿਸ਼ ਹੈ ਜਾਂ ਫਿਰ ਕੁਝ ਹੋਰ ਮਾਮਲਾ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।
ਇਸ ਦੌਰਾਨ ਐਸ.ਐਸ.ਪੀ ਅਵਨੀਤ ਕੌਡਲ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਅਤੇ ਸੀ.ਆਈ.ਏ.ਸਟਾਫ਼ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਜ਼ਖ਼ਮੀ ਵਕੀਲ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਜਾਂਚ ‘ਚ ਜੁਟੀ ਹੋਈ ਹੈ ਕਿ ਵਕੀਲ ‘ਤੇ ਹਮਲਾ ਕਰਨ ਵਾਲੇ ਕੌਣ ਲੋਕ ਸਨ ਅਤੇ ਉਨ੍ਹਾਂ ਨੇ ਗੋਲੀ ਕਿਉਂ ਚਲਾਈ।
ਇਹ ਵੀ ਪੜ੍ਹੋ : ਆਪ ਸੁਪਰੀਮੋ ਕੇਜਰੀਵਾਲ ਦੀ ਸੁਰੱਖਿਆ ਘਟਾਈ, ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਮੁਲਾਜ਼ਮ ਹਟਾਏ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਸਪਿੰਦਰ ਪਾਲ ਸਿੰਘ ਨਾਂ ਦੇ ਨੌਜਵਾਨ ‘ਤੇ ਐੱਨਐੱਲਐੱਫ ਵਾਲੀ ਸੜਕ ‘ਤੇ ਫਾਇਰਿੰਗ ਹੋਈ ਹੈ। ਇਸ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ 2 ਤੋਂ 3 ਦੇ ਵਿਚਕਾਰ ਦੀ ਹੈ।
ਵੀਡੀਓ ਲਈ ਕਲਿੱਕ ਕਰੋ -:
