ਫਾਜ਼ਿਲਕਾ ਦੇ ਜਲਾਲਾਬਾਦ ‘ਚ ਫਿਰੋਜ਼ਪੁਰ ਫਾਜ਼ਿਲਕਾ ਹਾਈਵੇ ‘ਤੇ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਅਤੇ ਬੱਸ ਸਵਾਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਬਸਤੀ ਬਾਬਾ ਸਰੂਪ ਦਾਸ ਕਾਲੂਵਾਲਾ ਨੇੜੇ ਵਾਪਰਿਆ ਦੱਸਿਆ ਜਾ ਰਿਹਾ ਹੈ। ਜਿੱਥੇ ਸੜਕ ‘ਤੇ ਪਏ ਟੋਏ ਕਾਰਨ ਤੇਜ਼ ਰਫਤਾਰ ਕਾਰ ਬੇਕਾਬੂ ਹੋ ਗਈ ਅਤੇ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਈ, ਬੱਸ ਡਰਾਈਵਰ ਮੁਤਾਬਕ ਕਾਰ ਤੇਜ਼ ਰਫਤਾਰ ‘ਚ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਮੰਗਲ ਸਿੰਘ ਨੇ ਦੱਸਿਆ ਕਿ ਉਹ ਫਾਜ਼ਿਲਕਾ ਤੋਂ ਅੰਮ੍ਰਿਤਸਰ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਈ ਇਸ ਨੂੰ ਬੜੀ ਮੁਸ਼ਕਲ ਨਾਲ ਕਾਬੂ ਕੀਤਾ ਗਿਆ, ਜਿਸ ਨਾਲ ਯਾਤਰੀਆਂ ਦੀ ਜਾਨ ਬਚ ਗਈ ਹਾਲਾਂਕਿ ਇਸ ਹਾਦਸੇ ‘ਚ ਕਾਰ ਅਤੇ ਬੱਸ ਦਾ ਕਾਫੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਅਮਰ ਸਿੰਘ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ
ਦੂਜੇ ਪਾਸੇ ਮੌਕੇ ‘ਤੇ ਮੌਜੂਦ ਸੜਕ ਦੇ ਨੇੜੇ ਹੀ ਇਕ ਮਕਾਨ ‘ਚ ਰਹਿੰਦੇ ਨੱਥੂ ਰਾਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਸਾਹਮਣੇ ਹਾਈਵੇ ‘ਤੇ ਸੜਕ ‘ਚ ਪਏ ਟੋਏ ਕਾਰਨ ਹਾਦਸੇ ਵਾਪਰ ਰਹੇ ਹਨ। ਇਹੀ ਕਾਰਨ ਹੈ ਕਿ ਪਾਣੀ ਜਮ੍ਹਾਂ ਹੋਣ ਕਾਰਨ ਸੜਕਾਂ ਖ਼ਰਾਬ ਹੋ ਰਹੀਆਂ ਹਨ ਅਤੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: