ਪੰਜਾਬ ਦੇ ਪਠਾਨਕੋਟ ਦੇ ਮਲਟੀਪਲ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਜ਼ਿਲ੍ਹਾ ਪੱਧਰੀ 78ਵਾਂ ਸੁਤੰਤਰਤਾ ਦਿਵਸ ਸਮਾਗਮ ਭਾਰੀ ਮੀਂਹ ਦੌਰਾਨ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਐਨਸੀਸੀ ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਮਾਰਚ ਪਾਸਟ ਪੇਸ਼ ਕੀਤਾ, ਜਿਸ ਨੂੰ ਮੁੱਖ ਮਹਿਮਾਨ ਵੱਲੋਂ ਸਲਾਮੀ ਵੀ ਦਿੱਤੀ ਗਈ। ਭਾਰੀ ਬਾਰਿਸ਼ ਦੇ ਦੌਰਾਨ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਦੇਸ਼ ਭਗਤੀ ਦੇ ਗੀਤ ਗਾਏ। ਪੀਟੀ ਸ਼ੋਅ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਆਪਣੀ ਕਲਾ ਦੇ ਜੌਹਰ ਦਿਖਾਏ।
ਇਹ ਵੀ ਪੜ੍ਹੋ : ਭਾਰਤ ਦਾ ਅਜ਼ਾਦੀ ਦਿਹਾੜਾ: UCC, ਇੱਕ ਦੇਸ ਇੱਕ ਚੋਣ ਤੇ ਮਹਿਲਾਵਾਂ ਦੀ ਸੁਰੱਖਿਆ- PM ਮੋਦੀ ਦੇ ਭਾਸ਼ਣ ਦੇ 10 ਮੁੱਖ ਨੁਕਤੇ
ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਊਧਮ ਸਿੰਘ ਦੇ ਯਤਨਾਂ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਯਾਦ ਕਰਨਾ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਇਸ ਤਿਉਹਾਰ ਨੂੰ ਮਨਾਉਣ ਵਿੱਚ ਪੰਜਾਬ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਜ਼ਾਦੀ ਘੁਲਾਟੀਆਂ ਨੇ ਅਨੇਕਾਂ ਹੀ ਕੁਰਬਾਨੀਆਂ ਇੱਕ ਅਜ਼ਾਦ ਮੁਲਕ ਵਿੱਚ ਸਾਹ ਲੈਣ ਦੇ ਸੁਪਨਾ ਲੈਂਦਿਆਂ ਦਿੱਤੀਆਂ। ਜੇਕਰ ਅੱਜ ਦੇਸ਼ ਅਜ਼ਾਦ ਹੋਇਆ ਹੈ ਤਾਂ ਸਰਕਾਰਾਂ ਦਾ ਪਹਿਲਾ ਫਰਜ ਬਣਦਾ ਹੈ ਕਿ ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦਾ ਬਣਦਾ ਆਦਰ ਸਤਿਕਾਰ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਿਕ ਪੱਖੋਂ ਵੀ ਸਮਰੱਥ ਬਣਾਏ। ਜਿੰਪਾ ਨੇ ਪਠਾਨਕੋਟ ਦੇ ਡੀਸੀ ਨੂੰ ਸ਼ਹੀਦਾਂ ਦੇ ਪਰਿਵਾਰਾਂ ਦੀ ਹਰ ਮੰਗ ਨੂੰ ਪਹਿਲ ਦੇ ਅਧਾਰ ਉੱਤੇ ਪੂਰਾ ਕਰਨ ਲਈ ਆਖਿਆ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਰ ਸਹੂਲਤ ਸਰਕਾਰ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -: