ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਪੁੱਤ ਦੇ ਵਿਆਹ ਤੋਂ ਬਾਅਦ ਪਹਿਲੀ ਵਾਰ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪਰਿਵਾਰ ਸਮੇਤ ਸੁਨਹਿਰੀ ਮੰਦਰ ‘ਚ ਮੱਥਾ ਟੇਕਿਆ ਅਤੇ ਸਭ ਕੁਝ ਦੇਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਅਸੀਸਾਂ ਵੀ ਲਈਆਂ। 6 ਦਸੰਬਰ ਨੂੰ ਕਿਸਾਨਾਂ ਦੇ ਦਿੱਲੀ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ‘ਤੇ ਨਿਰਭਰ ਹੈ ਅਤੇ ਕਿਸਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਬਾਅਦ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਿਊਟੀ ਨਿਭਾ ਰਹੇ ਸੁਖਬੀਰ ਬਾਦਲ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ
ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਬੁੱਢਾ ਨਾਲਾ ਵਿਖੇ ਲੱਗੇ ਮੋਰਚੇ ਬਾਰੇ ਉਨ੍ਹਾਂ ਕਿਹਾ ਕਿ ਫੈਕਟਰੀਆਂ ਦੇ ਮਾਲਕ ਮੁਨਾਫਾ ਕਮਾ ਰਹੇ ਹਨ ਪਰ ਉਨ੍ਹਾਂ ਨੂੰ ਦੂਜਿਆਂ ਨੂੰ ਮੁਸ਼ਕਲਾਂ ਵਿੱਚ ਨਹੀਂ ਪਾਉਣਾ ਚਾਹੀਦਾ।
ਵੀਡੀਓ ਲਈ ਕਲਿੱਕ ਕਰੋ -: