ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਰਅਸਲ, ਹਾਈ ਕੋਰਟ ਨੇ ਮੰਤਰੀ ਮੀਤ ਹੇਅਰ ਨੂੰ ਰਾਹਤ ਦਿੰਦਿਆਂ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਖਿਲਾਫ਼ ਜਾਰੀ ਕੀਤੇ ਗਏ ਗੈਰ-ਜ਼ਮਾਨਤੀ ਵਾਰੰਟ ਨੂੰ ਰੱਦ ਕਰ ਦਿੱਤਾ ਹੈ। ਮੀਤ ਹੇਅਰ ਦੇ ਖਿਲਾਫ਼ ਚੰਡੀਗੜ੍ਹ 24 ਅਕਤੂਬਰ 2020 ਨੂੰ IPC ਦੀ ਧਾਰਾ 188 ਦੇ ਅਧੀਨ ਐੱਫਆਈਆਰ ਦਰਜ ਕੀਤੀ ਗਈ ਸੀ, ਕਦੋਂ ਉਹ AAP ਸਮਰਥਕਾਂ ਦੇ ਨਾਲ ਚੰਡੀਗੜ੍ਹ ਵਿੱਚ ਭਾਜਪਾ ਦੇ ਦਫਤਰ ਵਿੱਚ ਧਰਨਾ ਦੇਣ ਗਏ ਸਨ।
ਇਹ ਵੀ ਪੜ੍ਹੋ: ਅੱਜ ਪੰਜਾਬ-ਹਰਿਆਣਾ ‘ਚ ਧੁੰਦ ਨੂੰ ਲੈ ਕੇ ਅਲਰਟ, ਦੁਪਹਿਰ ਤੱਕ ਧੁੱਪ ਨਿਕਲਣ ਦੇ ਆਸਾਰ
ਇਸ ਮਾਮਲੇ ਵਿੱਚ ਮੰਤਰੀ ਮੀਤ ਹੇਅਰ ਨੂੰ ਜ਼ਮਾਨਤ ਮਿਲੀ ਹੋਈ ਸੀ, ਪਰ ਪਿਛਲੇ ਮਹੀਨੇ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸਨ। ਜਿਸ ਕਾਰਨ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਨੂੰ ਰੱਦ ਕਰ ਉਨ੍ਹਾਂ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਸਨ। ਇਸ ਆਦੇਸ਼ ਨੂੰ ਰੱਦ ਕਰਨ ਦੀ ਮੀਤ ਹੇਅਰ ਨੇ ਹਾਈ ਕੋਰਟ ਤੋਂ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸੋਮਵਾਰ ਨੂੰ ਹਾਈ ਕੋਰਟ ਨੇ ਉਨ੍ਹਾਂ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਖਿਲਾਫ਼ ਜਾਰੀ ਗੈਰ-ਜ਼ਮਾਨਤੀ ਵਾਰੰਟ ਦੇ ਆਦੇਸ਼ ਨੂੰ ਰੱਦ ਕਰਦੇ ਹੋਏ ਉਨ੍ਹਾਂ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ ਅਗਲੀ ਸੁਣਵਾਈ ਦੌਰਾਨ 2 ਫਰਵਰੀ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”