ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਗੋਰੇ ਮੂਲ ਦੇ ਵਿਅਕਤੀ ਵੱਲੋਂ 24 ਸਾਲਾਂ ਪੰਜਾਬਣ ਕੁੜੀ ਹਰਮਨਦੀਪ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ । ਦਰਅਸਲ, ਇਹ ਕਤਲ ਕੁੜੀ ਦੇ ਸਿਰ ਵਿੱਚ ਲੋਹੇ ਦੀ ਰਾਡ ਮਾਰ ਕੇ ਕੀਤਾ ਗਿਆ ਹੈ। ਰਾਡ ਨਾਲ ਹਮਲਾ ਹੋਣ ਤੋਂ ਬਾਅਦ ਕੁੜੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ । ਪਰ ਹਾਲਤ ਨਾਜ਼ੁਕ ਹੋਣ ਕਾਰਨ ਕੁੜੀ ਦੀ ਹਸਪਤਾਲ ਵਿੱਚ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕੁੜੀ ਹਰਮਨਦੀਪ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਸੈਦੋਵਾਲ ਦੀ ਰਹਿਣ ਵਾਲੀ ਸੀ । ਹਰਮਨਦੀਪ ਤਿੰਨ ਸਾਲ ਪਹਿਲਾਂ ਹੀ ਸੱਟਡੀ ਵੀਜ਼ੇ ‘ਤੇ ਕੈਨੇਡਾ ਗਈ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੂੰ ਇਕ ਕੰਪਨੀ ਵਿੱਚ ਸਕਿਓਰਿਟੀ ਗਾਰਡ ਦੀ ਨੌਕਰੀ ਮਿਲ ਗਈ ਸੀ। ਹਰਮਨਦੀਪ ਸ਼ਨੀਵਾਰ ਨੂੰ ਆਪਣੀ ਡਿਊਟੀ ‘ਤੇ ਸੀ। ਸ਼ਨੀਵਾਰ ਨੂੰ ਨੌਕਰੀ ਦੌਰਾਨ ਇੱਕ ਬਦਮਾਸ਼ ਅੰਗਰੇਜ਼ ਆਇਆ, ਜਿਸ ਨੇ ਉਸ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ । ਅਚਾਨਕ ਹੋਏ ਹਮਲੇ ‘ਚ ਹਰਮਨਦੀਪ ਕੌਰ ਬੁਰੀ ਤਰ੍ਹਾਂ ਜ਼ਖਮੀ ਹੋ ਗਈ । ਉਸ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਕੋਨਾਲ ਵਿਖੇ ਦਾਖਲ ਕਰਵਾਇਆ ਗਿਆ ਪਰ ਸਿਰ ‘ਤੇ ਗੰਭੀਰ ਸੱਟ ਲੱਗਣ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: PM ਮੋਦੀ ਦਾ ਅਹਿਮ ਫੈਸਲਾ, ‘ਭਾਰਤੀਆਂ ਦੀ ਵਾਪਸੀ ਲਈ 3 ਦਿਨਾਂ ‘ਚ 26 ਫਲਾਈਟਾਂ ਭੇਜੀਆਂ ਜਾਣਗੀਆਂ’
ਇਸ ਬਾਰੇ ਮ੍ਰਿਤਕ ਕੁੜੀ ਦੇ ਪਰਿਵਾਰਕ ਮੈਂਬਰ ਸਲਿੰਦਰ ਸਿੰਘ ਨੇ ਦੱਸਿਆ ਕਿ ਹਰਮਨਦੀਪ ਕੌਰ ਨੇ 2-3 ਮਹੀਨੇ ਪਹਿਲਾਂ ਹੀ ਕੈਨੇਡਾ ਦੀ PR ਮਿਲੀ ਸੀ। 4 ਮਾਰਚ ਨੂੰ ਉਸ ਦੇ ਪਿਤਾ ਪਲਜੀਤ ਸਿੰਘ ਤੇ ਮਾਤਾ ਦੋਵੇਂ ਮਿਲਣ ਕੈਨੇਡਾ ਜਾ ਰਹੇ ਸਨ ਪਰ ਮੰਗਲਵਾਰ ਨੂੰ ਉਨ੍ਹਾਂ ਨੂੰ ਫ਼ੋਨ ਆਇਆ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਦੋਵੇਂ ਮਾਤਾ-ਪਿਤਾ ਕੈਨੇਡਾ ਲਈ ਰਵਾਨਾ ਹੋ ਗਏ ।
ਵੀਡੀਓ ਲਈ ਕਲਿੱਕ ਕਰੋ -: