ਕੈਨੇਡਾ ਪੁਲਿਸ ਨੇ ਪੰਜਾਬੀ ਮੂਲ ਦੇ ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ 11 ਗੈਂਗਸਟਰਾਂ ਦੇ ਨਾਂ ਹਨ ਅਤੇ ਇਨ੍ਹਾਂ ਵਿੱਚੋਂ 9 ਪੰਜਾਬੀ ਮੂਲ ਦੇ ਗੈਂਗਸਟਰ ਹਨ। ਪਰ, ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕੈਨੇਡਾ ਵਿੱਚ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਇਸ ਸੂਚੀ ਵਿੱਚ ਨਹੀਂ ਹੈ। ਗੋਲਡੀ ਬਰਾੜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਦਰਅਸਲ, ਕੈਨੇਡੀਅਨ ਪੁਲਿਸ ਨੇ ਗੈਂਗਸਟਰਾਂ ਨੂੰ ਲੈ ਕੇ ਜਨਤਕ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਹੈ। ਬ੍ਰਿਟਿਸ਼ ਕੋਲੰਬੀਆ ਦੀ ਜੁਆਇੰਟ ਫੋਰਸਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਨੇ 11 ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਨੌਂ ਗੈਂਗਸਟਰ ਪੰਜਾਬੀ ਮੂਲ ਦੇ ਹਨ। ਕੈਨੇਡੀਅਨ ਪੁਲਿਸ ਵੱਲੋਂ ਜਾਰੀ ਗੈਂਗਸਟਰਾਂ ਦੀ ਸੂਚੀ ਵਿੱਚ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਗੈਂਗਸਟਰ ਗੋਲਡੀ ਬਰਾੜ ਅਤੇ ਮੋਹਾਲੀ ਇੰਟੈਲੀਜੈਂਸ ਦਫ਼ਤਰ ‘ਤੇ ਹਮਲੇ ਵਿੱਚ ਸ਼ਾਮਲ ਗੈਂਗਸਟਰ ਲਖਬੀਰ ਸਿੰਘ ਲੰਡਾ ਸ਼ਾਮਲ ਨਹੀਂ ਹੈ। ਇਹ ਦੋਵੇਂ ਕੈਨੇਡਾ ‘ਚ ਬੈਠ ਕੇ ਪੰਜਾਬ ‘ਚ ਅਪਰਾਧ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਪੰਜਾਬ ਪੁਲਿਸ ਗੋਲਡੀ ਅਤੇ ਲਖਬੀਰ ਲੰਡਾ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਪੰਜਾਬ ਪੁਲਿਸ ਵੱਲੋਂ ਕੇਂਦਰ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਚੇਤੇ ਰਹੇ ਕਿ 29 ਮਈ ਨੂੰ ਮਾਨਸਾ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਤੋਂ ਬਾਅਦ ਇਸ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਲਈ ਸੀ।