ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਉਚੇਰੀ ਸਿੱਖਿਆ ਹਾਸਿਲ ਕਰਨ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ।
ਇਸੇ ਵਿਚਾਲੇ ਬਰੈਂਪਟਨ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਨਦੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਪੜ੍ਹਾਈ ਲਈ ਗਏ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਬੱਧਨੀ ਕਲਾਂ ਦਾ ਨੌਜਵਾਨ ਨਵਕਿਰਨ ਸਿੰਘ ਬਰੈਂਪਟਨ ਦੀ ਏਲਡਰੇਡੋ ਪਾਰਕ ਵਿਖੇ ਕ੍ਰੈਡਿਟ ਵੈਲੀ ਨਦੀ ਵਿੱਚ ਡੁੱਬ ਜਾਣ ਕਰਕੇ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਉਮਰ ਮਹਿਜ਼ 20 ਸਾਲ ਦੀ ਸੀ। ਇਹ ਨੌਜਵਾਨ ਉਚੇਰੀ ਸਿੱਖਿਆ ਹਾਸਿਲ ਕਰਨ ਲਈ ਪੰਜਾਬ ਤੋਂ ਕੈਨੇਡਾ ਆਇਆ ਸੀ।
ਇਹ ਵੀ ਪੜ੍ਹੋ: CM ਮਾਨ ਬੋਲੇ- ‘ਪਾਕਿਸਤਾਨ ‘ਚ ਹਿੰਦੂ-ਸਿੱਖ ਸੁਰੱਖਿਆ ਯਕੀਨੀ ਬਣਾਉਣ ਲਈ ਗੱਲ ਕਰਨ ਵਿਦੇਸ਼ ਮੰਤਰੀ’
ਗੌਰਤਲਬ ਹੈ ਕਿ ਬਹੁਤ ਵਾਰੀ ਦੱਸਣ ਦੇ ਬਾਵਜੂਦ ਵੀ ਡੂੰਘੇ ਪਾਣੀਆ ਤੋਂ ਬਚਾਅ ਪ੍ਰਤੀ ਅਣਗਹਿਲੀ ਵਰਤਣ ਦੀਆ ਘਟਨਾਵਾ ਵਾਪਰਦੀਆਂ ਰਹਿੰਦੀਆਂ ਹਨ ਜਿਸ ਕਾਰਨ ਕੈਨੇਡਾ ਵਿੱਚ ਪੜ੍ਹਨ ਆਏ ਵਿਦਿਆਰਥੀਆ ਦੀਆਂ ਹਰ ਸਾਲ ਦਰਜਨਾਂ ਮੌਤਾਂ ਪਾਣੀ ਵਿੱਚ ਡੁੱਬ ਜਾਣ ਕਾਰਨ ਹੋ ਜਾਂਦੀਆ ਹਨ ।
ਵੀਡੀਓ ਲਈ ਕਲਿੱਕ ਕਰੋ -: