ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾ ਵਿਚ ਚੰਗੇ ਭਵਿੱਖ ਦੀ ਆਸ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਵਿਦੇਸ਼ਾਂ ਵਿਚ ਮਿਹਨਤ ਕਰਕੇ ਆਪਣੇ ਘਰ ਦੇ ਆਰਥਿਕ ਹਾਲਾਤ ਸੁਧਾਰਨਗੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ 10 ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਗਏ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ.ਤ ਹੋ ਗਈ। ਮ੍ਰਿ.ਤਕ ਦੀ ਪਹਿਚਾਣ ਬਠਿੰਡੇ ਦੇ ਪਿੰਡ ਦੂਨੇਵਾਲਾ ਵਾਸੀ ਵਰਿੰਦਰ ਸਿੰਘ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਸਾਬਕਾ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਹੋਣਹਾਰ ਵਿਦਿਆਰਥੀ ਵਰਿੰਦਰ ਸਿੰਘ 10 ਮਹੀਨੇ ਪਹਿਲਾਂ ਹੀ ਉਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਜਿੱਥੇ ਬੀਤੀ ਸ਼ਾਮ ਉਸਨੂੰ ਆਪਣੇ ਘਰ ਵਿੱਚ ਹੀ ਅਚਾਨਕ ਦਿਲ ਦਾ ਦੌਰਾ ਪੈ ਗਿਆ। ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌ.ਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਬੁਰੀ ਤਰ੍ਹਾਂ ਸਦਮੇ ਵਿੱਚ ਹੈ। ਮ੍ਰਿ.ਤਕ ਨੌਜਵਾਨ ਆਪਣੇ ਪਿੱਛੇ ਆਪਣੇ ਮਾਤਾ-ਪਿਤਾ ਤੋਂ ਇਲਾਵਾ ਆਪਣਾ ਛੋਟਾ ਭਰਾ ਛੱਡ ਗਿਆ।
ਵੀਡੀਓ ਲਈ ਕਲਿੱਕ ਕਰੋ -: