ਪੰਜਾਬ ਕਾਂਗਰਸ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਵੀ ਲਗਾਤਾਰ ਜਾਰੀ ਹੈ। ਪਹਿਲਾ ਜਾਪ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕਾਂਗਰਸ ‘ਚ ਸਭ ਕੁੱਝ ਸਹੀ ਹੋ ਜਾਵੇਗਾ।
ਪਰ ਹੁਣ ਕਾਂਗਰਸ ਦੀ ਤਾਣੀ ਹੋਰ ਵੀ ਉਲਝਦੀ ਹੋਈ ਨਜ਼ਰ ਆ ਰਹੀ ਹੈ। ਬੀਤੇ ਦਿਨ ਕੈਪਟਨ ਨੇ ਕਾਂਗਰੇਸ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਇਸ ਵਿਚਕਾਰ ਹੁਣ ਇੱਕ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਗਲੇ 15 ਦਿਨਾਂ ਵਿੱਚ ਆਪਣੀ ਨਵੀਂ ਪਾਰਟੀ ਜਾ ਸੰਗਠਨ ਦਾ ਐਲਾਨ ਕਰ ਸਕਦੇ ਹਨ। ਪਿਛਲੇ ਦਿਨੀ ਕੈਪਟਨ ਨੇ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸੀ, ਕਿ ਕੈਪਟਨ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ।
ਇਹ ਵੀ ਪੜ੍ਹੋ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ : ਸੂਬਾ ਪ੍ਰਧਾਨ ਦੇ ਅਹੁਦੇ ‘ਤੇ ਬਣੇ ਰਹਿਣਗੇ ਨਵਜੋਤ ਸਿੱਧੂ
ਪਰ ਬੀਤੇ ਦਿਨ ਹੀ ਕੈਪਟਨ ਨੇ ਸਪਸ਼ਟ ਕਰ ਦਿੱਤਾ ਸੀ ਕਿ ਉਹ ਭਾਜਪਾ ‘ਚ ਸ਼ਾਮਿਲ ਨਹੀਂ ਹੋ ਰਹੇ ਪਰ ਕਾਂਗਰਸ ਜਰੂਰ ਛੱਡ ਰਹੇ ਹਨ। ਹੁਣ ਸਭ ਦੀਆ ਨਜਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਕੈਪਟਨ ਦਾ ਅਗਲਾ ਕਦਮ ਕੀ ਹੋਵੇਗਾ। ਬੀਤੀ ਸ਼ਾਮ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਕਾਂਗਰਸ ਦਾ ਨਾਮ ਵੀ ਹਟਾ ਦਿੱਤਾ ਸੀ।