ਸਿੱਖਿਆ ਦੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਨੰਬਰ ਵਨ ਸਟੇਟ ਬਣਿਆ ਹੈ। ਉੱਥੇ ਹੀ ਇਸ ਸਰਵੇ ਵਿੱਚ ਦਿੱਲੀ ਪੰਜਾਬ ਤੋਂ ਪਛੜ ਗਿਆ ਹੈ। ਇਸ ਸਰਵੇ ਵਿੱਚ ਤੀਸਰੀ, ਪੰਜਵੀਂ ਤੇ ਅੱਠਵੀਂ ਕਲਾਸ ਦੇ ਸਾਰੇ 5 ਵਿਸ਼ਿਆਂ ਵਿੱਚ ਟਾਪ ‘ਤੇ ਹੈ। 10ਵੀਂ ਦੇ ਗਣਿਤ ਵਿੱਚ ਪੰਜਾਬ ਨੰਬਰ ਵਨ ‘ਤੇ ਹੈ। ਪੰਜਾਬ ਨੂੰ 1000 ਵਿੱਚੋਂ 929 ਨੰਬਰ ਮਿਲੇ ਹਨ। ਪੰਜਾਬ ਦੇ ਸਾਬਕਾ CM ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਦਾ ‘ਦਿੱਲੀ ਮਾਡਲ’ ਪੇਸ਼ ਕਰਨ ਦੇ ਦਾਅਵਿਆਂ ਦਾ ਮਜ਼ਾਕ ਉਡਾਇਆ ਹੈ।

ਉਨ੍ਹਾਂ ਕਿਹਾ ਕਿ 2021 ਦੀ ਕੌਮੀ ਸਿੱਖਿਆ ‘ਤੇ ਸਰਵੇਖਣ ਪ੍ਰਾਪਤੀ ਵਿੱਚ ਦਿੱਲੀ ਦਾ ਪ੍ਰਦਰਸ਼ਨ ਬਹੁਤ ਮਾੜਾ ਰਿਹਾ ਹੈ । ਸਰਵੇ ਦਾ ਹਵਾਲਾ ਦਿੰਦੇ ਹੋਏ ਕੈਪਟਨ ਨੇ ਕਿਹਾ ਕਿ ਪੰਜਾਬ ਨੇ ਨਾ ਸਿਰਫ ਦਿੱਲੀ ਨਾਲੋਂ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ, ਸਗੋਂ ਸਾਰੇ ਸੂਚਕਾਂ ‘ਤੇ ਰਾਸ਼ਟਰੀ ਔਸਤ ਨਾਲੋਂ ਵੀ ਬਿਹਤਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਦਿੱਲੀ ਮਾਡਲ ‘ਤੇ ਸਵਾਲ ਕਰਦਿਆਂ ਪੁੱਛਿਆਂ,”ਕੀ ਸਿੱਖਿਆ ਦਾ ਅਸਫਲ ਮਾਡਲ ਇੱਕ ਸਫਲ ਮਾਡਲ ਦੀ ਥਾਂ ਲੈ ਸਕਦਾ ਹੈ?”
ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਨੇ ‘ਆਪ’ ਦੇ ਨਾਲ-ਨਾਲ ਕਾਂਗਰਸ ਪਾਰਟੀ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ 2017 ਤੋਂ ਸਤੰਬਰ 2021 ਦਰਮਿਆਨ ਕੈਪਟਨ ਸਰਕਾਰ ਦੀਆਂ ਸਾਰੀਆਂ ਪ੍ਰਾਪਤੀਆਂ ਦਾ ਸਿਹਰਾ ਉਨ੍ਹਾਂ ਨੂੰ ਨਾ ਦੇਣ ਦੇ ਚੱਕਰ ਵਿੱਚ, ਸਾਰੇ ਕੀਤਾ ਕੰਮਾਂ ਨੂੰ ਨਕਾਰ ਦਿੱਤਾ ਸੀ ਅਤੇ ‘ਆਪ’ ਲਈ ਪੰਜਾਬ ਦੀਆਂ ਚੋਣਾਂ ਜਿੱਤਣ ਦਾ ਰਾਹ ਪੱਧਰਾ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਆਪਣਾ ਨੁਕਸਾਨ ਕਰਨ ਲਈ ਸਭ ਕੁਝ ਕੀਤਾ ਅਤੇ ਅੱਜ ਆਪਣੀ ਹੋਂਦ ਨੂੰ ਬਚਾਉਣ ਲਈ ਮਸ਼ਕਤ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























