ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਆ ਰਹੇ ਹਨ । ਇਸ ਵਿਚਾਲੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਸ਼ਾਮ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲ ਸਕਦੇ ਹਨ।
ਉੱਥੇ ਹੀ ਇਹ ਕਿਹਾ ਜਾ ਰਿਹਾ ਹੈ ਕਿ ਉਹ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ । ਪਰ ਇਸੇ ਵਿਚਾਲੇ ਕੈਪਟਨ ਦੇ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਇੱਕ ਟਵੀਟ ਕਰ ਕੇ ਕੈਪਟਨ ਦੀ ਦਿੱਲੀ ਫੇਰੀ ਦਾ ਸਪੱਸ਼ਟੀਕਰਨ ਦਿੱਤਾ ਗਿਆ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕੈਪਟਨ ਦੀ ਦਿੱਲੀ ਫੇਰੀ ਬਾਰੇ ਬਹੁਤ ਕੁਝ ਕਿਹਾ ਜਾ ਰਿਹਾ ਹੈ। ਇਹ ਇੱਕ ਨਿੱਜੀ ਦੌਰਾ ਹੈ,ਜਿਸ ਵਿੱਚ ਉਹ ਆਪਣੇ ਦੋਸਤਾਂ ਨੂੰ ਮਿਲਣਗੇ ਅਤੇ ਨਵੇਂ ਮੁੱਖ ਮੰਤਰੀ ਲਈ ਕਪੂਰਥਲਾ ਹਾਊਸ ਖਾਲੀ ਕਰਨਗੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਬੇਵਜ੍ਹਾ ਦੀਆਂ ਕਿਆਸਰਾਈਆ ਦੀ ਲੋੜ ਨਹੀਂ ਹੈ।
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਮੈਂ ਸਿੱਧੂ ਨੂੰ ਮੁੱਖ ਮੰਤਰੀ ਨਹੀਂ ਬਣਨ ਦਿਆਂਗਾ ਅਤੇ ਇਸ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ। ਕਾਂਗਰਸ ਦੇ ਸੂਤਰਾਂ ਦਾ ਕਹਿਣਾ ਹੈ ਕਿ “ਅਜਿਹੀਆਂ ਖਬਰਾਂ ਵੀ ਹਨ ਕਿ ਕੈਪਟਨ ਅਮਰਿੰਦਰ ਸਿੰਘ 2 ਅਕਤੂਬਰ ਨੂੰ ਕੋਈ ਵੱਡਾ ਐਲਾਨ ਕਰ ਸਕਦੇ ਹਨ।”