ਭਾਰਤ ਸਮੇਤ ਪੰਜਾਬ ‘ਚ ਵੀ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਇਸ ਵਿਚਕਾਰ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕੋਰੋਨਾ ਹੋ ਗਿਆ ਹੈ।
ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਟਵੀਟ ਕਰ ਇਸ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ, “ਮੈਂ ਹਲਕੇ ਲੱਛਣਾਂ ਦੇ ਨਾਲ # ਕੋਵਿਡ ਲਈ ਸਕਾਰਾਤਮਕ ਟੈਸਟ ਕੀਤਾ ਹੈ। ਮੈ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ ਅਤੇ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣਾ ਟੈਸਟ ਕਰਵਾਉਣ।”
ਇਸ ਤੋਂ ਪਹਿਲਾ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਇਹ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਨੇ ਟਵੀਟ ਕਰ ਕਿਹਾ ਸੀ ਕਿ, ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿੱਚ ਹਲਕੇ ਲੱਛਣਾਂ ਦੇ ਨਾਲ ਕੋਵਿਡ ਲਈ ਕੋਰੋਨਾ ਪੌਜੇਟਿਵ ਪਾਏ ਗਏ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ। ਉਹ ਠੀਕ ਹੋ ਰਹੇ ਹਨ ਤੇ ਅਗਲੇ ਦੋ ਦਿਨਾਂ ਵਿੱਚ ਇਕਾਂਤਵਾਸ ਤੋਂ ਬਾਹਰ ਆ ਜਾਣਗੇ।” ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ, ਭਾਰਤ ਵਿੱਚ ਕੋਵਿਡ -19 ਦੇ 1,94,720 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 442 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: